ਵੱਡੀ ਖ਼ਬਰ: ਲਾਲ ਕਿਲ੍ਹੇ ਨੇੜੇ ਧਮਾਕੇ ‘ਚ 8 ਲੋਕਾਂ ਦੀ ਮੌਤ- ਕਈ ਜ਼ਖ਼ਮੀ
Delhi Breaking: – ਅੱਠ ਲੋਕਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ -LNJP
Delhi Breaking: – ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਇੱਕ ਕਾਰ ਧਮਾਕੇ ਦੀ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਤਿੰਨ ਜਾਂ ਚਾਰ ਹੋਰ ਵਾਹਨਾਂ ਨੂੰ ਵੀ ਅੱਗ ਲੱਗ ਗਈ ਅਤੇ ਉਹ ਨੁਕਸਾਨੇ ਗਏ।
ਏਐਨਆਈ ਦੀ ਰਿਪੋਰਟ ਅਨੁਸਾਰ, ਮੈਡੀਕਲ ਸੁਪਰਡੈਂਟ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ (LNJP) ਹਸਪਤਾਲ ਨੇ ਦੱਸਿਆ ਕਿ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ 1 ਨੇੜੇ ਧਮਾਕੇ ਵਿੱਚ ਜ਼ਖ਼ਮੀ ਲੋਕਾਂ ਨੂੰ ਐਲਐਨਜੇਪੀ ਹਸਪਤਾਲ ਲਿਆਂਦਾ ਗਿਆ ਹੈ।
ਉਨ੍ਹਾਂ ਵਿੱਚੋਂ 8 ਲੋਕਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਸੂਤਰਾਂ ਨੇ ਏਐਨਆਈ ਨੂੰ ਦੱਸਿਆ ਕਿ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ।
ਦਿੱਲੀ ਫਾਇਰ ਵਿਭਾਗ ਨੇ ਦੱਸਿਆ ਕਿ ਸੱਤ ਫਾਇਰ ਇੰਜਣ ਘਟਨਾ ਸਥਾਨ ‘ਤੇ ਪਹੁੰਚ ਗਏ ਹਨ। ਦਿੱਲੀ ਪੁਲਿਸ ਸਪੈਸ਼ਲ ਸੈੱਲ ਦੀ ਇੱਕ ਟੀਮ ਵੀ ਪਹੁੰਚ ਗਈ ਹੈ।
ਹੋਰ ਜਾਣਕਾਰੀ ਦੀ ਉਡੀਕ

