Punjab News-ਅਕਾਲੀ-ਭਾਜਪਾ ਗਠਜੋੜ ਬਾਰੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਪੜ੍ਹੋ ਕੀ ਕਿਹਾ?
Punjab News- ਪੰਜਾਬ ਵਿੱਚ ਅਕਾਲੀ ਦਲ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਕਰਨ ਬਾਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਕਾਲੀ ਦਲ ਦੇ ਨਾਲ ਅਗਲੀਆਂ ਚੋਣਾਂ ਵਿੱਚ ਕੋਈ ਗੱਠਜੋੜ ਨਹੀਂ ਕਰਾਂਗੇ।
ਬਿੱਟੂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਅੰਦਰ ਇਕੱਲੇ ਹੀ ਚੋਣਾਂ ਲੜੇਗੀ। ਰਵਨੀਤ ਬਿੱਟੂ ਨੇ ਇਹ ਵੀ ਕਿਹਾ ਕਿ ਜਿਸ ਪਾਰਟੀ ਤੇ ਗੁਰੂ ਸਾਹਿਬ ਦੀ ਬੇਅਦਬੀ ਦੇ ਦੋਸ਼ ਲੱਗੇ ਹੋਣ, ਭਾਜਪਾ ਅਜਿਹੇ ਲੋਕਾਂ ਨਾਲ ਗੱਠਜੋੜ ਨਹੀਂ ਕਰ ਸਕਦੀ।
ਬਿੱਟੂ ਨੇ ਸਪੱਸ਼ਟ ਕੀਤਾ ਕਿ ਅਸੀਂ (ਭਾਜਪਾ) ਪੰਜਾਬ ਦੇ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਲੜ੍ਹਾਂਗੇ।
ਦੱਸਦੇ ਚੱਲੀਏ ਕਿ 2020 ਵਿੱਚ ਜਦੋਂ ਕਿਸਾਨ ਅੰਦੋਲਨ ਕੇਂਦਰ ਦੁਆਰਾ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੁੱਧ ਸ਼ੁਰੂ ਹੋਇਆ ਸੀ ਤਾਂ ਉਸ ਵੇਲੇ ਭਾਜਪਾ ਨਾਲੋਂ ਅਕਾਲੀ ਦਲ ਨੇ ਗੱਠਜੋੜ ਤੋੜ ਦਿੱਤਾ ਸੀ।
ਅਕਾਲੀ ਦਲ ਨੇ 2022 ਦੀਆਂ ਚੋਣਾਂ ਵੀ ਇਕੱਲੇ ਲੜ੍ਹੀਆਂ ਅਤੇ ਭਾਜਪਾ ਨੇ ਵੀ ਇਕੱਲੇ ਹੀ ਚੋਣ ਲੜ੍ਹੀ। ਭਾਵੇਂਕਿ ਦੋਵਾਂ ਪਾਰਟੀਆਂ ਦਾ ਪ੍ਰਦਰਸ਼ਨ ਇਨ੍ਹਾਂ ਚੋਣਾਂ ਦੌਰਾਨ ਮਾੜਾ ਰਿਹਾ, ਪਰ ਗੱਠਜੋੜ ਦੀਆਂ ਫਿਰ ਤੋਂ ਅਟਕਲਾਂ ਵੀ ਬਣੀਆਂ ਰਹੀਆਂ।
ਹੁਣ ਬਿੱਟੂ ਦੁਆਰਾ ਦਿੱਤੇ ਗਏ ਬਿਆਨ ਤੋਂ ਬਾਅਦ ਤਾਂ ਸਪੱਸ਼ਟ ਹੋ ਜਾਂਦਾ ਹੈ ਕਿ ਅਕਾਲੀ ਦਲ ਦੇ ਨਾਲ ਭਾਜਪਾ ਗੱਠਜੋੜ ਨਹੀਂ ਕਰੇਗੀ। ਹਾਲਾਂਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਹਮੇਸ਼ਾਂ ਹੀ ਬਿਆਨ ਦਿੰਦੇ ਰਹਿੰਦੇ ਨੇ।

