ਸਕੂਲੀ ਖੇਡਾਂ ‘ਚ ਭਾਗ ਲੈਣ ਤੋਂ ਕੋਈ ਵੀ ਯੋਗ ਖਿਡਾਰੀ ਨਹੀਂ ਰਹੇਗਾ ਵਾਝਾਂ- DEO ਸਤੀਸ਼ ਕੁਮਾਰ
ਜੋਨਲ ਖੇਡਾਂ 1 ਅਗਸਤ ਤੋਂ 6 ਅਗਸਤ ਤੱਕ:ਜਸਵੀਰ ਸਿੰਘ ਗਿੱਲ
ਪੰਜਾਬ ਨੈੱਟਵਰਕ, ਬਠਿੰਡਾ
ਜ਼ਿਲ੍ਹਾ ਸਿੱਖਿਆ ਦਫ਼ਤਰ ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਅਤੇ ਜੋਨਲ ਟੂਰਨਾਮੈਂਟ ਕਮੇਟੀ ਦੇ ਅਹੁਦੇਦਾਰਾਂ ਅਹਿਮ ਮੀਟਿੰਗ ਹੋਈ।
ਮੀਟਿੰਗ ਵਿੱਚ ਜਿਲ੍ਹੇ ਦੇ ਸਮੂਹ ਜੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ ਕੁਮਾਰ ਨੇ ਕਿਹਾ ਕਿ ਸਕੂਲ ਖੇਡਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ। ਕਿਸੇ ਵੀ ਯੋਗ ਖਿਡਾਰੀ ਇਹਨਾਂ ਖੇਡਾਂ ਵਿੱਚ ਭਾਗ ਲੈਣ ਤੋਂ ਵਾਝਾ ਨਹੀਂ ਰਹਿਣਾ ਚਾਹੀਦਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਸਮੂਹ ਜੋਨਲ ਪ੍ਰਧਾਨਾਂ ਨੂੰ ਜੋਨ ਟੂਰਨਾਮੈਂਟ 1 ਅਗਸਤ ਤੋਂ 6 ਅਗਸਤ ਤੱਕ ਕਰਵਾਉਣ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ ਜਿਲ੍ਹਾ ਜਨਰਲ ਸਕੱਤਰ,ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਕੁਲਵੀਰ ਸਿੰਘ, ਗੁਰਮੀਤ ਸਿੰਘ ਮਾਨ,ਹਰਬਿੰਦਰ ਸਿੰਘ ਨੀਟਾ ਆਦਿ ਹਾ਼ਜਰ ਸਨ।