ਵੱਡੀ ਖ਼ਬਰ: ਪੰਜਾਬ ‘ਚ AAP ਲੀਡਰ ਦੀ ਗੋਲੀ ਲੱਗਣ ਕਾਰਨ ਮੌਤ
Punjab News:
ਪੰਜਾਬ ਦੇ ਮੋਗਾ ਦੇ ਪਿੰਡ ਭੋਡੀਵਾਲ ਦੀ ਭਾਟੇਵਾਲਾ ਬਸਤੀ ਵਿੱਚ ਇੱਕ AAP ਲੀਡਰ ਦੀ ਗੋਲੀ ਲੱਗਣ ਦੇ ਕਾਰਨ ਮੌਤ ਹੋਣ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਜਸਵੰਤ ਸਿੰਘ (28 ਸਾਲਾ) ਵਜੋਂ ਹੋਈ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ ਜਸਵੰਤ ਸਿੰਘ ਪਿੰਡ ਦਾ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦਾ ਪੁਰਾਣਾ ਸਿਪਾਹੀ ਸੀ ਅਤੇ ਸੀਨੀਅਰ ਲੀਡਰ ਵਜੋਂ ਜਾਣਿਆ ਜਾਂਦਾ ਸੀ।
ਜਸਵੰਤ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਹੀ ਪੁਲਿਸ ਪਾਰਟੀ ਵੀ ਮੌਕੇ ‘ਤੇ ਪਹੁੰਚੀ ਹੈ, ਜਿਨ੍ਹਾਂ ਦੇ ਵੱਲੋਂ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਜਰਨੈਲ ਸਿੰਘ ਦੀ ਮੰਨੀਏ ਤਾਂ, ਜਸਵੰਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸਦਾ ਪੋਸਟਮਾਰਟਮ ਸਰਕਾਰੀ ਹਸਪਤਾਲ ਮੋਗਾ ਤੋਂ ਕਰਵਾਇਆ ਗਿਆ ਹੈ ਅਤੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸਿਸ਼ ਕੀਤੀ ਜਾ ਰਹੀ ਹੈ।

