Punjab News- ਭਗਵੰਤ ਮਾਨ ਸਰਕਾਰ ਨੇ ਹੁਣ ਇਸ ਭਰਤੀ ਨੂੰ ਦਿੱਤੀ ਪ੍ਰਵਾਨਗੀ! ਜਾਣੋ ਕਿੰਨੀਆਂ ਭਰੀਆਂ ਜਾਣਗੀਆਂ ਅਸਾਮੀਆਂ?
Punjab News- ਕੈਬਨਿਟ ਨੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ (ਸੀ.ਡੀ.ਪੀ.ਓ) ਦੀਆਂ 16 ਅਸਾਮੀਆਂ ਭਰਨ ਦੀ ਮਨਜ਼ੂਰੀ ਦਿੱਤੀ
Punjab News- ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਤਹਿਤ, ਰਾਜ ਦੀ ਸਮੁੱਚੀ ਕੈਬਨਿਟ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੈਬਨਿਟ ਨੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ (ਸੀ.ਡੀ.ਪੀ.ਓ) ਦੀਆਂ 16 ਅਸਾਮੀਆਂ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਸਬੰਧੀ ਸਕੀਮਾਂ ਦੀ ਨਿਗਰਾਨੀ ਅਤੇ ਅਮਲ ਵਿੱਚ ਮਹੱਤਵਪੂਰਨ ਸੁਧਾਰ ਹੋਣਗੇ ਅਤੇ ਇਹਨਾਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾ ਸਕਣਗੀਆਂ।
ਇਸ ਸੰਦਰਭ ਵਿੱਚ ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਖਾਲੀ ਪਈਆਂ 19 ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀਆਂ (ਸੀ.ਡੀ.ਪੀ.ਓਜ਼) ਦੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਪਹਿਲਾਂ ਤੋਂ ਹੀ ਕਾਰਵਾਈ ਅਧੀਨ ਸੀ।
ਉਨ੍ਹਾਂ ਕਿਹਾ ਕਿ ਹੁਣ ਕੈਬਨਿਟ ਵੱਲੋਂ 16 ਨਵੀਆਂ ਅਸਾਮੀਆਂ ਦੀ ਮਨਜ਼ੂਰੀ ਮਿਲਣ ਨਾਲ, ਕੁੱਲ 35 ਸੀ.ਡੀ.ਪੀ.ਓ਼ਜ਼ ਦੀਆਂ ਅਸਾਮੀਆਂ ਪੀ.ਪੀ.ਐਸ.ਸੀ. ਰਾਹੀਂ ਭਰੀਆਂ ਜਾਣਗੀਆਂ, ਜਿਸ ਨਾਲ ਬਾਲ ਵਿਕਾਸ ਸੇਵਾਵਾਂ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਆਵੇਗਾ।

