ਵੱਡੀ ਖਬਰ: ਪੰਜਾਬ ਸਰਕਾਰ ਵੱਲੋਂ SSP ਸਸਪੈਂਡ
Punjab News-
ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵੱਲੋਂ ਵੱਡੀ ਕਾਰਵਾਈ ਕਰਦਿਆਂ ਹੋਇਆ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਰਕਾਰੀ ਸੂਤਰਾਂ ਦੇ ਮੁਤਾਬਕ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਕਾਮ ਰਹਿਣ ਕਾਰਨ ਐਸਐਸਪੀ ਖਿਲਾਫ ਇਹ ਸਖਤ ਐਕਸ਼ਨ ਲਿਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੈਂਗਸਟਰਾਂ ਖਿਲਾਫ਼ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦਾ ਇੱਕੋ ਇੱਕ ਟੀਚਾ ਹੈ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣਾ ਹੈ।
ਸੀਐਮ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਵਾਸਤੇ ਉਨਾਂ ਦੇ ਵੱਲੋਂ ਜਿਹੜੀ ਮੁਹਿੰਮ ਵੱਢੀ ਗਈ ਹੈ ਉਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲਗਾਤਾਰ ਗੈਂਗਸਟਰ ਅਤੇ ਨਸ਼ਾ ਤਸਕਰ ਫੜ ਕੇ ਜੇਲ੍ਹਾਂ ਅੰਦਰ ਸੁੱਟੇ ਜਾ ਰਹੇ ਹਨ।

