ਵੱਡੀ ਖ਼ਬਰ: ਅਕਾਲੀ ਦਲ ਦੇ IT ਸੈੱਲ ਦੇ ਪ੍ਰਧਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ (ਵੇਖੋ ਵੀਡੀਓ)
Punjab News- ਤਰਨਤਾਰਨ ਚੋਣ ਨਤੀਜੇ ਤੋਂ ਇੱਕ ਦਿਨ ਬਾਅਦ ਅਕਾਲੀ ਦਲ ਦੇ ਆਈਟੀ ਸੈੱਲ ਦੇ ਪ੍ਰਧਾਨ ਵਿਰੁੱਧ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ।
ਦਰਅਸਲ, ਅਕਾਲੀ ਦਲ ਦੇ ਆਈਟੀ ਸੈੱਲ ਦੇ ਪ੍ਰਧਾਨ ਨਛੱਤਰ ਗਿੱਲ ਨੂੰ ਪੁਲਿਸ ਦੇ ਵੱਲੋਂ ਹਿਰਾਸਤ ਵਿੱਚ ਲੈ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਨਛੱਤਰ ਗਿੱਲ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਤੋਂ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ, ਬਿਨ੍ਹਾਂ ਕਾਰਨ ਦੱਸੇ ਪੁਲਿਸ ਵਲੋਂ ਅੰਮ੍ਰਿਤਸਰ ਦੇ ਰਣਜੀਤ ਐਵਨਿਊ ‘ਚ ਇੱਕ ਕੈਫ਼ੇ ‘ਚ ਬੈਠੇ ਨੱਛਤਰ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਨੇ ਕੈਫ਼ੇ ਦਾ ਡੀਵੀਆਰ ਵੀ ਆਪਣੇ ਕਬਜ਼ੇ ‘ਚ ਲੈ ਲਿਆ ਹੈ।
ਅਰਸ਼ਦੀਪ ਕਲੇਰ ਨੇ ਦੋਸ਼ ਲਾਇਆ ਕਿ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਵੀ ਅਨੇਕਾਂ ਵਾਰ ਪੁਲਿਸ ਵਲੋਂ ਨੱਛਤਰ ਗਿੱਲ ਨੂੰ ਧਮਕਾਇਆ ਗਿਆ ਸੀ।

