ਵੱਡੀ ਖ਼ਬਰ: ਪੰਜਾਬ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Punjab News- ਉਕਤ ਕਤਲ ਦੇ ਸਬੰਧ ਵਿੱਚ ਪੁਲਿਸ ਵੱਲੋਂ 5 ਲੋਕਾਂ ਵਿਰੁੱਧ ਕੇਸ ਦਰਜ
ਤਰਨਤਾਰਨ:
Punjab News- ਪੰਜਾਬ ਵਿੱਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ, ਤਰਨਤਾਰਨ ਦੇ ਪਿੰਡ ਭਾਈ ਲੱਧੂ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਾਰੀ ਵਾਰਦਾਤ ਦੇ ਪਿੱਛੇ ਪੰਚਾਇਤੀ ਜ਼ਮੀਨ ਦਾ ਰੌਲਾ ਦੱਸਿਆ ਜਾ ਰਿਹਾ ਹੈ। ਪੁਲਿਸ ਦੇ ਵੱਲੋਂ 5 ਲੋਕਾਂ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ।
Punjab News- ਪੰਚਾਇਤੀ ਜ਼ਮੀਨ ਛੁਡਵਾਉਣ ਨੂੰ ਲੈ ਕੇ ਕੁਝ ਦਿਨ ਪਹਿਲਾਂ ਹੋਇਆ ਸੀ ਝਗੜਾ- ਪੁਲਿਸ
ਮੀਡੀਆ ਰਿਪੋਰਟਾਂ ਦੇ ਮੁਤਬਿਕ, ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਗੁਰਵਿੰਦਰ ਦਾ ਪਿੰਡ ਦੇ ਹੀ ਕੁਝ ਲੋਕਾਂ ਨਾਲ ਪੰਚਾਇਤੀ ਜ਼ਮੀਨ ਛੁਡਵਾਉਣ ਨੂੰ ਲੈ ਕੇ ਕੁਝ ਦਿਨ ਪਹਿਲਾਂ ਝਗੜਾ ਹੋਇਆ ਸੀ।
ਜਦੋਂ ਗੁਰਵਿੰਦਰ ਸਿੰਘ ਨੂੰ ਸ਼ਹਿਰ ਤੋਂ ਕੱਪੜੇ ਲੈ ਕੇ ਘਰ ਪਰਤ ਰਿਹਾ ਸੀ ਤਾਂ ਉਸੇ ਹੀ ਰੰਜਿਸ਼ ਤਹਿਤ ਉਕਤ ਵਿਅਕਤੀਆਂ ਵੱਲੋਂ ਉਸਨੂੰ ਆਪਣੇ ਘਰ ਦੇ ਨੇੜੇ ਘੇਰ ਕੇ ਉਸ ‘ਤੇ ਗੋਲੀ ਚਲਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਡੀਐਸਪੀ ਪੱਟੀ ਲਵਕੇਸ਼ ਸੈਣੀ ਨੇ ਦੱਸਿਆ ਕਿ ਪੁਲਿਸ ਉਕਤ ਕਤਲ ਦੇ ਸਬੰਧ ਵਿੱਚ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

