ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦੀ ਸੇਵਾ-ਮੁਕਤੀ ਉਮਰ ਵਧਾਈ, ਹੁਣ 65 ਸਾਲ ਦੀ ਉਮਰ ‘ਚ ਹੋਣਗੇ ਰਿਟਾਇਰਡ

All Latest NewsNews FlashPunjab NewsTop BreakingTOP STORIES

 

Punjab News- ਟੀਚਿੰਗ ਫੈਕਲਟੀ ਦੀ ਸੇਵਾ-ਮੁਕਤੀ ਉਮਰ ਵਧਾਈ

Punjab News- ਪੰਜਾਬ ਸਰਕਾਰ ਦੇ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾ-ਮੁਕਤੀ ਉਮਰ ਵਧਾਉਣ ਦਾ ਫ਼ੈਸਲਾ ਕੀਤਾ ਹੈ। ਦਰਅਸਲ, ਬੀਤੇ ਕੱਲ੍ਹ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਡੈਂਟਲ ਟੀਚਿੰਗ ਫੈਕਲਟੀ/ਡਾਕਟਰਾਂ ਦੀ ਸੇਵਾ-ਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਸ ਨਾਲ ਸੂਬੇ ਦੇ ਡੈਂਟਲ ਕਾਲਜਾਂ ਵਿੱਚ ਟੀਚਿੰਗ ਫੈਕਲਟੀ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਹ ਫੈਸਲਾ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਮਰੀਜ਼ਾਂ ਲਈ ਬਿਹਤਰ ਸਿਹਤ ਸਹੂਲਤਾਂ ਦੇ ਹਿੱਤ ਵਿੱਚ ਹੈ ਅਤੇ ਇਹ ਡੈਂਟਲ ਕਾਲਜਾਂ ਵਿੱਚ ਕੰਮ ਕਰਨ ਵਾਲੀ ਟੀਚਿੰਗ ਫੈਕਲਟੀ/ਡਾਕਟਰਾਂ ਦੀ ਮੰਗ ਨੂੰ ਪੂਰਾ ਕਰੇਗਾ।

ਤਰੱਕੀ ਰਾਹੀਂ ਭਰੀਆਂ ਜਾਂਦੀਆਂ ਪ੍ਰਸ਼ਾਸਕੀ ਅਸਾਮੀਆਂ ਲਈ ਵੀ ਸੇਵਾ-ਮੁਕਤੀ ਉਮਰ ਵਧਾਈ

ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਤੋਂ ਤਰੱਕੀ ਦੁਆਰਾ ਭਰੀਆਂ ਜਾਂਦੀਆਂ ਪ੍ਰਸ਼ਾਸਕੀ ਅਸਾਮੀਆਂ ਲਈ ਸੇਵਾ-ਮੁਕਤੀ ਉਮਰ ਮੌਜੂਦਾ 62 ਤੋਂ ਵਧਾ ਕੇ 65 ਸਾਲ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਦੀ ਸੇਵਾ-ਮੁਕਤੀ ਉਮਰ ਪਹਿਲਾਂ 62 ਸਾਲ ਸੀ ਪਰ ਭਾਰਤ ਸਰਕਾਰ ਦੇ ਸੰਸਥਾਨਾਂ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ ਅਤੇ ਚੰਡੀਗੜ੍ਹ (ਯੂ.ਟੀ.) ਵਿੱਚ ਇਹ 65 ਸਾਲ ਹੈ।

ਇਹ ਕਦਮ ਫੈਕਲਟੀ ਰਿਟੈਂਸ਼ਨ ਅਤੇ ਸੰਸਥਾਗਤ ਸਥਿਰਤਾ ‘ਚ ਮਜ਼ਬੂਤੀ, ਮੈਡੀਕਲ ਕਾਲਜਾਂ ਦੇ ਵਿਸਥਾਰ ਦਰਮਿਆਨ ਮੈਡੀਕਲ ਸਿੱਖਿਆ ਮਾਹੌਲ ਨੂੰ ਮਜ਼ਬੂਤ ਕਰਨ ਅਤੇ ਮਰੀਜ਼ ਦੇਖਭਾਲ ਸੇਵਾਵਾਂ ਦੀ ਬਿਹਤਰੀ ਅਤੇ ਅਕਾਦਮਿਕ ਲੀਡਰਸ਼ਿਪ ਨਿਰੰਤਰਤਾ ਨੂੰ ਯਕੀਨੀ ਬਣਾਉਣ ‘ਚ ਮਦਦ ਕਰੇਗਾ।

 

Media PBN Staff

Media PBN Staff