ਚੰਡੀਗੜ੍ਹ ਦੇ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦਾ ਦੇਹਾਂਤ
ਚੰਡੀਗੜ੍ਹ
ਚੰਡੀਗੜ੍ਹ ਦੇ ਸੀਨੀਅਰ ਪੱਤਰਕਾਰ ਅਤੇ ਚੰਡੀਗੜ੍ਹ ਪ੍ਰੈਸ ਕਲੱਬ (ਸੀਪੀਸੀ) ਦੇ ਰੈਗੂਲਰ ਮੈਂਬਰ ਤੇ ਸਾਬਕਾ ਪ੍ਰਧਾਨ ਨਲਿਨ ਅਚਾਰੀਆ ਅੱਜ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ।
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ (ਐਤਵਾਰ), 16 ਨਵੰਬਰ 2025 ਨੂੰ ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਸੀਨੀਅਰ ਪੱਤਰਕਾਰ ਫੋਰਮ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਬੀਤੇ ਦਿਨ ਨਲਿਨ ਅਚਾਰੀਆ ਦੀ ਸਿਹਤ ਅਚਾਨਕ ਵਿਗੜ ਗਈ।
ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ। ਜਿਥੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸੀਨੀਅਰ ਪੱਤਰਕਾਰ ਫੋਰਮ ਵੱਲੋਂ ਉਨ੍ਹਾਂ ਦੇ ਇੰਝ ਅਚਾਨਕ ਚਲੇ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

