Big Breaking : ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ; 7 ਸਾਲਾ ਮਾਸੂਮ ਦਾ ਬੇਰਹਿਮੀ ਨਾਲ ਕਤਲ
Punjab News- ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ
Punjab News- ਪੰਜਾਬ ਦੇ ਅੰਦਰ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ, ਅੰਮ੍ਰਿਤਸਰ ਦੇ ਬਾਬੋਵਾਲ ਵਿੱਚ ਇੱਕ ਸੱਤ ਸਾਲਾ ਬੱਚੇ ਦੇ ਕਤਲ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਏਕਮਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਏਕਮਪ੍ਰੀਤ ਸਿੰਘ ਸ਼ਾਮ ਨੂੰ ਖੇਡਣ ਲਈ ਬਾਹਰ ਗਿਆ ਸੀ ਅਤੇ ਕਾਫ਼ੀ ਸਮੇਂ ਤੱਕ ਵਾਪਸ ਨਹੀਂ ਆਇਆ। ਜਦੋਂ ਬੱਚਾ ਰਾਤ ਹੋਣ ਤੱਕ ਵਾਪਸ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।
ਉਸ ਦੀ ਲਾਸ਼ ਘਰ ਦੇ ਨੇੜੇ ਇੱਕ ਖਾਲੀ ਪਲਾਟ ਵਿੱਚ ਖੂਨ ਨਾਲ ਲੱਥਪੱਥ ਪਈ ਮਿਲੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਇਹ ਮਾਮਲਾ ਬਾਬੋਵਾਲ ਪਿੰਡ ਦੇ ਵਸਨੀਕ ਧਰਮਬੀਰ ਸਿੰਘ ਦੀ ਪਤਨੀ ਰਿਤੂ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਇੰਸਪੈਕਟਰ ਸ਼ਮਸ਼ੇਰ ਸਿੰਘ ਦਾ ਕਹਿਣਾ ਹੈ ਕਿ ਰਿਤੂ ਦਾ ਪਤੀ ਮਜ਼ਦੂਰੀ ਕਰਦਾ ਹੈ ਅਤੇ ਉਨ੍ਹਾਂ ਦੇ ਦੋ ਬੱਚੇ ਹਨ। ਰਿਤੂ ਮੁਤਾਬਿਕ, ਉਨ੍ਹਾਂ ਦੀ ਇਲਾਕੇ ਵਿੱਚ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ, ਪਰ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ, ਉਨ੍ਹਾਂ ਦੇ ਬੇਟੇ ਦਾ ਕਤਲ ਆਖ਼ਰ ਕਿਸਨੇ ਅਤੇ ਕਿਉਂ ਕੀਤਾ?
ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਪੁਲਿਸ ਇੰਸਪੈਕਟਰ ਸ਼ਮਸ਼ੇਰ ਸਿੰਘ ਮੁਤਾਬਿਕ, ਅਸੀਂ ਟੀਮਾਂ ਬਣਾ ਦਿੱਤੀਆਂ ਹਨ, ਜਲਦੀ ਹੀ ਦੋਸ਼ੀ ਦਾ ਪਤਾ ਲਗਾ ਲਿਆ ਜਾਵੇਗਾ।

