Punjab Breaking: AAP ਵਿਧਾਇਕ ਨੂੰ ਵੱਡਾ ਝਟਕਾ, ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

All Latest NewsNews FlashPolitics/ OpinionPunjab NewsTop BreakingTOP STORIES

 

ਚੰਡੀਗੜ੍ਹ

ਹਾਈ ਕੋਰਟ ਤੋਂ AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਛੇੜਛਾੜ ਮਾਮਲੇ ਵਿੱਚ ਖਡੂਰ ਸਾਹਿਬ ਤੋਂ AAP ਵਿਧਾਇਕ ਲਾਲਪੁਰਾ ਨੇ ਆਪਣੇ ਖਿਲਾਫ਼ ਹੋਈ ਸਜ਼ਾ ਸਸਪੈਂਡ ਕਰਨ ਦੀ ਪਟੀਸ਼ਨ ਪਾਈ ਸੀ, ਜਿਸਨੂੰ ਹਾਈਕੋਰਟ ਵਲੋਂ ਅੱਗੇ ਪਾ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਵਿੱਚ 17-12-2025 ਨੂੰ ਸੁਣਵਾਈ ਹੋਵੇਗੀ। 

ਹਾਲਾਂਕਿ ਅਜੇ ਡੀਟੇਲ ਆਰਡਰ ਆਉਣਾ ਬਾਕੀ ਹੈ, ਪਰ ਹਾਈ ਕੋਰਟ ਦੇ ਇਸ ਫ਼ੈਸਲੇ ਨਾਲ ਮਨਜਿੰਦਰ ਲਾਲਪੁਰਾ ਲਈ ਕਾਨੂੰਨੀ ਚੁਣੌਤੀਆਂ ਵਧ ਗਈਆਂ ਹਨ।

ਮਿਲੀ ਜਾਣਕਾਰੀ ਮੁਤਾਬਿਕ ਵਿਧਾਇਕ ਲਾਲਪੁਰਾ ਨੇ ਸਜ਼ਾ ਸਸਪੈਂਡ ਕਰਨ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਪਰ ਹਾਈਕੋਰਟ ਨੇ ਉਨ੍ਹਾਂ ਦੀ ਇਸ ਅਪੀਲ ਦੀ ਤਰੀਕ ਨੂੰ ਅੱਗੇ ਪਾ ਦਿੱਤਾ ਹੈ, ਹਾਲਾਂਕਿ ਕੱਲ੍ਹ ਤੱਕ ਖ਼ਬਰਾਂ ਸਨ ਕਿ ਪਟੀਸ਼ਨ ਖ਼ਾਰਜ ਹੋ ਗਈ ਹੈ।

ਦੱਸ ਦਈਏ ਕਿ ਹੈ ਕਿ 2 ਮਹੀਨੇ ਪਹਿਲਾਂ ਤਰਨਤਾਰਨ ਜ਼ਿਲ੍ਹਾ ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਲੋਕਾਂ ਨੂੰ ਹਮਲੇ ਅਤੇ ਛੇੜਛਾੜ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ।

ਪੁਲਿਸ ਨੇ ਵਿਧਾਇਕ ਸਮੇਤ ਸੱਤ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। 12 ਸਤੰਬਰ ਨੂੰ ਸੁਣਵਾਈ ਤੋਂ ਬਾਅਦ, ਵਿਧਾਇਕ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਜਾਣੋ ਕੀ ਹੈ ਪੂਰਾ ਮਾਮਲਾ

ਇਹ ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਇੱਕ ਟੈਕਸੀ ਡਰਾਈਵਰ ਸੀ। ਉਨ੍ਹਾਂ ‘ਤੇ ਵਿਆਹ ਵਿੱਚ ਆਈ ਇੱਕ ਔਰਤ ‘ਤੇ ਹਮਲਾ ਕਰਨ ਦਾ ਦੋਸ਼ ਸੀ। ਔਰਤ ਨੇ ਟੈਕਸੀ ਡਰਾਈਵਰਾਂ ‘ਤੇ ਛੇੜਛਾੜ ਦੇ ਵੀ ਦੋਸ਼ ਲਗਾਏ ਸਨ।

 

 

Media PBN Staff

Media PBN Staff