ਮਾਨ ਸਰਕਾਰ ਦਾ ਮੁਲਾਜ਼ਮ ਵਿਰੋਧੀ ਚੇਹਰਾ ਬੇਨਕਾਬ; ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਬਾਰੇ ਨਹੀਂ ਤੋੜ ਰਹੀ ਚੁੱਕੀ

All Latest NewsNews FlashPunjab News

 

 

ਪ੍ਰਮੋਦ ਭਾਰਤੀ, ਨਵਾਂਸ਼ਹਿਰ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੱਦੇ ‘ਤੇ ਅੱਜ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿੱਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਦੀ ਅਗਵਾਈ ਹੇਠ ਫੂਕੀਆਂ ਗਈਆਂ।

ਇਸ ਮੌਕੇ ਅੰਮਿਤ ਜਗੋਤਾ, ਰਮਨ ਕੁਮਾਰ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਸੰਦੀਪ ਰਾਣਾ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸ.ਓ.ਪੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਸਿਤਮਜਰੀਫੀ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ। ਉਹਨਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ।

ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐਸ ਦੇ ਖਾਤੇ ਬੰਦ ਕਰਕੇ ਜੀ.ਪੀ.ਐਫ ਦੇ ਖਾਤੇ ਤੁਰੰਤ ਖੋਲ੍ਹੇ।

ਇਸ ਮੌਕੇ ਐਨ.ਪੀ.ਐਸ ਤੋਂ ਪੀੜਤ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਹਰੇਬਾਜ਼ੀ ਕੀਤੀ। ਇਸ ਮੌਕੇ ਸਾਰੇ ਮੁਲਾਜ਼ਮਾਂ ਨੇ ਰੋਸ ਵਜੋਂ ਕਾਲੀਆਂ ਪੱਟੀਆਂ ਅਤੇ ਕਾਲੇ ਬਿੱਲੇ ਵੀ ਲਗਾਏ ਹੋਏ ਸਨ।

ਆਗੂਆਂ ਨੇ ਇਸ ਮੌਕੇ ਦੱਸਿਆ ਕਿ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂਰੈਲੀ ਦੀ ਜ਼ੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ ਜਿਸ ਵਿੱਚ ਪੰਜਾਬ ਤੋਂ ਐਨ.ਪੀ.ਐਸ ਕਰਮਚਾਰੀ ਭਰਵੀਂ ਸ਼ਮੂਲੀਅਤ ਕਰਨਗੇ।

ਇਸ ਮੌਕੇ ਗਿਆਨ ਕਟਾਰੀਆ, ਯਸ਼ਪਾਲ, ਹਰਮੇਸ਼ ਲਾਲ, ਜਤਿੱਦਰ ਪਾਲ, ਰਾਜਵਿੰਦਰ ਕੌਰ ਨਾਗਰਾ, ਭੁਪਿੰਦਰ ਕੁਮਾਰ, ਓਕਾਰ ਹਰਪ੍ਰੀਤ, ਪ੍ਰਿੰਸ, ਪਰਮਜੀਤ ਮਿੱਟੂ, ਅਸ਼ਨੀ ਕੁਮਾਰ, ਨਰੇਸ਼ ਕੁਮਾਰ, ਮਨਪ੍ਰੀਤ ਸਿੰਘ, ਰਾਜ ਕੁਮਾਰ, ਕੁਲਦੀਪ ਕੌਰ ਮਾਨ, ਬਲਵੀਰ ਚੰਦ, ਸੁਨੀਤਾ ਰਾਣੀ, ਸੱਪਨਾ ਬਸੀ, ਅਨੁਰਾਧਾ, ਗਗਨਦੀਪ, ਬਲਵਿੰਦਰ, ਸ਼ਾਲੀਨਤਾ ਭਨੋਟ, ਰਿੰਕੂ ਚੋਪੜਾ ਆਦਿ ਹਾਜ਼ਰ ਸਨ।

 

Media PBN Staff

Media PBN Staff