Breaking- ਫਿਰੋਜ਼ਪੁਰ ਤੋਂ ਵੱਡੀ ਖ਼ਬਰ; RSS ਲੀਡਰ ਦੇ ਕਾਤਲ ਗ੍ਰਿਫ਼ਤਾਰ
Punjab Breaking; ਪਿਛਲੇ ਦਿਨੀਂ ਫਿਰੋਜ਼ਪੁਰ ਵਿੱਚ ਆਰ.ਐੱਸ.ਐੱਸ. (RSS) ਦੇ ਲੀਡਰ ਨਵੀਨ ਕੁਮਾਰ ਦਾ ਗੋਲੀਆਂ ਮਾਰ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।
ਜਾਣਕਾਰੀ ਦੇ ਮੁਤਾਬਕ ਅੱਜ ਕਰੀਬ ਚਾਰ ਦਿਨਾਂ ਬਾਅਦ ਫਿਰੋਜ਼ਪੁਰ ਪੁਲਿਸ ਵੱਲੋਂ ਇਸ ਕਤਲ ਕਾਂਡ ਵਿੱਚ ਸ਼ਾਮਿਲ ਸ਼ੂਟਰਾਂ ਨੂੰ ਗਿਰਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਇੱਕ ਸ਼ੂਟਰ ਅਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੱਸ ਦਈਏ ਕਿ 15 ਨਵੰਬਰ ਨੂੰ ਨਵੀਨ ਅਰੋੜਾ ਨਾਮ ਦੇ ਆਰ.ਐੱਸ.ਐੱਸ. (RSS) ਆਗੂ ਦਾ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।
ਪੁਲਿਸ ਦਾ ਕਹਿਣਾ ਹੈ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਅੰਤਰਰਾਸ਼ਟਰੀ ਲਿੰਕ ਵੀ ਫਰੋਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਸਾਡੇ ਵੱਲੋਂ ਤਕਨੀਕੀ ਤਰੀਕੇ ਦੇ ਨਾਲ ਹਮਲਾਵਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

