ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 52 ਅਧਿਕਾਰੀਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ
Punjab News-
ਪੰਜਾਬ ਸਰਕਾਰ ਦੇ ਵੱਲੋਂ 52 ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਜਾਰੀ ਕੀਤਾ ਗਿਆ ਹੈ। ਇਸ ਦੀ ਵਜ੍ਹਾ ਇਹ ਹੈ ਕਿ ਇਨ੍ਹਾਂ ਅਧਿਕਾਰੀਆਂ ਦੇ ਇਲਾਕਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦੀ ਬਜਾਏ ਵਧਦੀਆਂ ਜਾ ਰਹੀਆਂ ਹਨ।
ਦਰਅਸਲ, ਬਠਿੰਡਾ ਦੇ ਵਿੱਚ ਪੰਜਾਬ ਸਰਕਾਰ ਨੇ ਇਹ ਸਖ਼ਤੀ ਵਿਖਾਈ ਹੈ ਅਤੇ ਜਿਨ੍ਹਾਂ ਖੇਤਰਾਂ ਵਿਚ ਕਿਸਾਨਾਂ ਵੱਲੋਂ ਖੇਤਾਂ ਵਿਚ ਹੀ ਪਰਾਲੀ ਨੂੰ ਅੱਗ ਲਗਾਏ ਜਾਣ ਦੇ ਵੱਧ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਖੇਤਰਾਂ ਵਿਚ ਤਇਨਾਤ 52 ਸੁਪਰਵਾਈਜ਼ਰਾਂ ਅਤੇ ਨੋਡਲ ਅਫਸਰਾਂ ਨੂੰ ਨੋਟਿਸ ਜਾਰੀ ਕੀਤੇ ਹਨ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਪੰਜਾਬ ਸਰਕਾਰ ਨੇ ਜਿੱਥੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਨਾ ਸਾੜੇ ਜਾਣ ਲਈ ਵੱਡੀ ਪੱਧਰ ’ਤੇ ਜਾਗਰੂਕ ਕੀਤਾ, ਉੱਥੇ ਹੀ ਵੱਖ-ਵੱਖ ਸਰਕਾਰੀ ਅਧਿਕਾਰੀਆਂ ਦੀਆਂ ਪਰਾਲੀ ਨਾ ਸਾੜੇ ਜਾਣ ਸਬੰਧੀ ਡਿਊਟੀਆਂ ਲਗਾ ਕੇ ਉਨ੍ਹਾਂ ਦੀ ਜਿੰਮੇਵਾਰੀ ਤੈਅ ਕੀਤੀ ਗਈ।
ਇਸ ਦੌਰਾਨ ਹੀ ਜਿਨ੍ਹਾਂ ਖੇਤਰਾਂ ਵਿਚ ਕਿਸਾਨਾਂ ਵੱਲੋਂ ਖੇਤਾਂ ਵਿਚ ਹੀ ਪਰਾਲੀ ਨੂੰ ਅੱਗ ਲਗਾਏ ਜਾਣ ਦੇ ਵੱਧ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਖੇਤਰਾਂ ਵਿਚ ਤਇਨਾਤ 52 ਸੁਪਰਵਾਈਜ਼ਰਾਂ ਅਤੇ ਨੋਡਲ ਅਫਸਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਅਧਿਕਾਰੀਆਂ ਦੀ ਜਵਾਬ ਤਲਬੀ ਕਰਦਿਆਂ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਹੈ ਕਿ ਉਨ੍ਹਾਂ ਦੇ ਖੇਤਰ ਵਿਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ।

