ਮੌਸਮ ਵਿਭਾਗ ਦਾ ਅਲਰਟ, ਇਸ ਤਰੀਕ ਨੂੰ ਪਵੇਗਾ ਮੀਂਹ‍

All Latest NewsNews FlashPunjab NewsTop BreakingTOP STORIESWeather Update - ਮੌਸਮ

 

 

ਚੰਡੀਗੜ੍ਹ

ਪੰਜਾਬ ‘ਚ ਨਵੰਬਰ ਦੇ ਮਹੀਨੇ ਠੰਢ ਵਧਣ ਦੀ ਬਜਾਏ ਗਰਮੀ ਦਾ ਅਹਿਸਾਸ ਹੋਣ ਲੱਗਿਆ ਹੈ। ਮੌਸਮ ਵਿਗਿਆਨ ਕੇਂਦਰ ਨੇ ਦੱਸਿਆ ਕਿ ਸੂਬੇ ਦੇ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸਦੇ ਚੱਲਦੇ ਬਠਿੰਡਾ (Bathinda) ‘ਚ ਪਾਰਾ ਫਿਰ ਤੋਂ 30 ਡਿਗਰੀ ਦੇ ਪਾਰ ਪਹੁੰਚ ਗਿਆ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਇੱਕ ਹਫ਼ਤੇ ਤੱਕ ਮੌਸਮ ‘ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਅਤੇ ਨਾ ਹੀ ਮੀਂਹ ਦੇ ਕੋਈ ਆਸਾਰ ਹਨ। ਮੀਂਹ ਨਾ ਪੈਣ ਕਾਰਨ ਸੂਬੇ ‘ਚ ਪ੍ਰਦੂਸ਼ਣ ਦਾ ਪੱਧਰ ਵੀ ਘੱਟ ਨਹੀਂ ਹੋ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਰਾਹਤ ਮਿਲਦੀ ਨਹੀਂ ਦਿਸ ਰਹੀ ਹੈ।

ਬੀਤੇ ਇੱਕ ਹਫ਼ਤੇ ਦੌਰਾਨ ਪੰਜਾਬ ਦੇ ਔਸਤ ਤਾਪਮਾਨ ‘ਚ 1 ਤੋਂ 2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਜ਼ਾ ਅੰਕੜਿਆਂ ਮੁਤਾਬਕ, ਬਠਿੰਡਾ (Bathinda) 30.3 ਡਿਗਰੀ ਸੈਲਸੀਅਸ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।

ਇਸ ਤੋਂ ਇਲਾਵਾ ਪਟਿਆਲਾ (Patiala) ‘ਚ 27.5 ਡਿਗਰੀ ਅਤੇ ਫਰੀਦਕੋਟ (Faridkot) ‘ਚ 27 ਡਿਗਰੀ ਵੱਧ ਤੋਂ ਵੱਧ ਤਾਪਮਾਨ ਰਿਹਾ। ਹਾਲਾਂਕਿ, ਰਾਤਾਂ ‘ਚ ਅਜੇ ਵੀ ਠੰਢਕ ਬਣੀ ਹੋਈ ਹੈ ਅਤੇ ਉੱਥੇ ਹੀ ਦੂਜੇ ਪਾਸੇ ਦੱਸ ਦਈਏ ਕਿ ਫਰੀਦਕੋਟ ‘ਚ ਘੱਟੋ-ਘੱਟ ਤਾਪਮਾਨ 6.5 ਡਿਗਰੀ ਦਰਜ ਕੀਤਾ ਗਿਆ।

ਅਗਲੇ ਕੁਝ ਦਿਨ ਕਿਵੇਂ ਦਾ ਰਹੇਗਾ ਮੌਸਮ?

ਮੌਸਮ ਵਿਭਾਗ ਨੇ ਅਨੁਮਾਨ ਲਗਾਇਆ ਹੈ ਕਿ ਆਉਣ ਵਾਲੇ ਦਿਨਾਂ ‘ਚ ਅੰਮ੍ਰਿਤਸਰ, ਜਲੰਧਰ (Jalandhar) ਅਤੇ ਲੁਧਿਆਣਾ ਵਰਗੇ ਪ੍ਰਮੁੱਖ ਸ਼ਹਿਰਾਂ ‘ਚ ਮੌਸਮ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਖਿੜੇਗੀ। ਇੱਥੇ ਦਿਨ ਦਾ ਤਾਪਮਾਨ 24 ਤੋਂ 25 ਡਿਗਰੀ ਅਤੇ ਰਾਤ ਦਾ ਤਾਪਮਾਨ 10 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਮੋਹਾਲੀ (Mohali) ‘ਚ ਘੱਟੋ-ਘੱਟ ਤਾਪਮਾਨ 12 ਡਿਗਰੀ ਤੱਕ ਰਹਿ ਸਕਦਾ ਹੈ।

ਤਾਪਮਾਨ ਵਧਣ ਦੇ ਨਾਲ-ਨਾਲ ਪ੍ਰਦੂਸ਼ਣ ਨੇ ਵੀ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਰੱਖੀਆਂ ਹਨ। ਵਾਤਾਵਰਣ ਮਾਹਿਰਾਂ ਦਾ ਮੰਨਣਾ ਹੈ ਕਿ ਹਵਾ ਦੀ ਗਤੀ ਹੌਲੀ ਹੋਣ ਕਾਰਨ ਵਾਤਾਵਰਣ ‘ਚ ‘Air-lock’ ਵਰਗੀ ਸਥਿਤੀ ਬਣ ਗਈ ਹੈ, ਜਿਸ ਨਾਲ ਪ੍ਰਦੂਸ਼ਕ ਤੱਤ ਇੱਕੋ ਜਗ੍ਹਾ ਜੰਮ ਗਏ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਹਫ਼ਤਿਆਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਇਸ ਲਈ ਪ੍ਰਦੂਸ਼ਣ ਤੋਂ ਜਲਦੀ ਰਾਹਤ ਮਿਲਣ ਦੀ ਉਮੀਦ ਘੱਟ ਹੈ।

ਪ੍ਰਦੂਸ਼ਣ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਅੰਮ੍ਰਿਤਸਰ (Amritsar) ਦੀ ਹਵਾ ਸਭ ਤੋਂ ਵੱਧ ਖਰਾਬ ਰਹੀ, ਜਿੱਥੇ ਏਕਿਊਆਈ (AQI) 196 ਦਰਜ ਕੀਤਾ ਗਿਆ। ਉੱਥੇ ਹੀ, ਲੁਧਿਆਣਾ (Ludhiana) ‘ਚ 173, ਪਟਿਆਲਾ (Patiala) ‘ਚ 159 ਅਤੇ ਮੰਡੀ ਗੋਬਿੰਦਗੜ੍ਹ (Mandi Gobindgarh) ‘ਚ 140 AQI ਰਿਹਾ।

 

Media PBN Staff

Media PBN Staff