ਵੱਡੀ ਖ਼ਬਰ: ਹਰਮੀਤ ਸੰਧੂ ਨੇ AAP ਵਿਧਾਇਕ ਵਜੋਂ ਚੁੱਕੀ ਸਹੁੰ
Punjab News- ਤਰਨ ਤਾਰਨ ਤੋਂ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਅੱਜ ਵਿਧਾਇਕ ਵਜੋਂ ਸਹੁੰ ਚੁੱਕੀ ਗਈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਹਨਾਂ ਨੂੰ ਸਹੁੰ ਚੁਕਾਈ ਗਈ। ਇਸ ਦੌਰਾਨ ਹਰਮੀਤ ਸਿੰਘ ਸੰਧੂ ਨੇ ਜਿੱਥੇ ਆਮ ਆਦਮੀ ਪਾਰਟੀ (AAP) ਦਾ ਧੰਨਵਾਦ ਕੀਤਾ, ਉੱਥੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ।
ਸਪੀਕਰ ਦੇ ਸਾਹਮਣੇ AAP ਵਿਧਾਇਕ ਸੰਧੂ ਨੇ ਆਖਿਆ ਕਿ ਜੋ ਵੀ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।
ਦੂਜੇ ਪਾਸੇ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਹੋਇਆਂ ਜਿੱਥੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਵਧਾਈਆਂ ਦਿੱਤੀਆਂ ਅਤੇ ਨਵੀਂ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਵੀ ਆਖਿਆ।

