ਪੰਜਾਬ ਵਿਜੀਲੈਂਸ ਵੱਲੋਂ ਰਿਸ਼ਵਤਖ਼ੋਰੀ ਦੇ ਮਾਮਲਿਆਂ ‘ਚ ਤਿੰਨ ਸਰਕਾਰੀ ਮੁਲਾਜ਼ਮਾਂ ਸਮੇਤ 5 ਗ੍ਰਿਫਤਾਰ

All Latest NewsNews FlashPunjab News

 

ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਉਕਤ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਯਤਨ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 13 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਇੰਕੁਆਇਰੀ ਵੀ ਦਰਜ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ 4 ਮੁਲਜ਼ਮਾਂ ਵਿਰੁੱਧ 3 ਅਪਰਾਧਿਕ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਦੋ ਸਰਕਾਰੀ ਕਰਮਚਾਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ 2 ਮਾਮਲੇ ਵੀ ਦਰਜ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਅੱਗੇ ਕਿਹਾ ਕਿ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਅਤੇ ਚੁਣੌਤੀ ਦਿੱਤੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫੈਸਲਾ ਸੁਣਾਇਆ ਸੀ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ ਉਸਨੂੰ 4 ਸਾਲ ਦੀ ਕੈਦ ਸਮੇਤ 25,000 ਰੁਪਏ ਦਾ ਜੁਰਮਾਨਾ ਕੀਤਾ ਗਿਆ ਸੀ।

 

Media PBN Staff

Media PBN Staff