Jalandhar Holiday- ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੂੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
Holiday News- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੁਕਮ ਜਾਰੀ
Holiday News- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਦੇ ਸਬੰਧ ਵਿਚ ਜਲੰਧਰ ਵਿਚ 22 ਨਵੰਬਰ ਨੂੰ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਹੁਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤੇ ਗਏ ਹਨ।
ਜਾਰੀ ਕੀਤੇ ਗਏ ਹੁਕਮਾਂ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ 22 ਨਵੰਬਰ 2025 ਸ਼ਨੀਵਾਰ ਨੂੰ ਸਾਰੇ ਵਿਦਿਅਕ ਅਦਾਰਿਆਂ ਨੂੰ ਜਲਦੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਹ ਨਿਰਦੇਸ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸ਼ਹਿਰ ਵਿੱਚ ਆਯੋਜਿਤ ਕੀਤੇ ਜਾ ਰਹੇ ਇੱਕ ਵੱਡੇ ਸਮਾਗਮ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
ਹੁਕਮਾਂ ਮੁਤਾਬਕ ਜਲੰਧਰ ਨਗਰ ਨਿਗਮ ਦੀ ਸੀਮਾ ਦੇ ਅੰਦਰ ਸਥਿਤ ਸਾਰੇ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰੇ, 22 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਬੰਦ ਰਹਿਣਗੇ।
ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

