Holiday News- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ-ਕਾਲਜਾਂ ‘ਚ ਭਲਕੇ ਛੁੱਟੀ, DC ਨੇ ਕੀਤਾ ਐਲਾਨ
Holiday News- ਹੁਸ਼ਿਆਰਪੁਰ ਸ਼ਹਿਰ ‘ਚ ਸਮੂਹ ਵਿੱਦਿਅਕ ਸੰਸਥਾਵਾਂ ਵਿਚ 21 ਨਵੰਬਰ ਨੂੰ ਛੁੱਟੀ ਦਾ ਐਲਾਨ
Holiday News- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਹੁਸ਼ਿਆਰਪੁਰ ਸ਼ਹਿਰ ਦੇ ਖੇਤਰ ਵਿਚ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ 21 ਨਵੰਬਰ, ਦਿਨ ਸ਼ੁੱਕਰਵਾਰ ਨੂੰ ਛੁੱਟੀ ਐਲਾਨੀ ਹੈ।
ਦੱਸ ਦਈਏ ਕਿ ਮਿਤੀ 19 ਤੋਂ 29 ਨਵੰਬਰ 2025 ਤਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਿਰਕਤ ਕਰ ਰਹੀਆਂ ਹਨ।
ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਨੇ 4 ਨਗਰ ਕੀਰਤਨਾਂ ਦਾ ਆਯੋਜਨ ਕੀਤਾ ਹੈ, ਜੋ ਕਿ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਲੰਘਣਗੇ। ਇਹ ਨਗਰ ਕੀਰਤਨ ਮੁਕੇਰੀਆਂ-ਦਸੂਹਾ-ਹੁਸ਼ਿਆਰਪੁਰ-ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਿਚੋਂ ਲੰਘਣਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਹੁਸ਼ਿਆਰਪੁਰ ਸ਼ਹਿਰ ਦੇ ਖੇਤਰ ਵਿਚ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 21 ਨਵੰਬਰ, ਦਿਨ ਸ਼ੁੱਕਰਵਾਰ ਨੂੰ ਛੁੱਟੀ ਘੋਸ਼ਿਤ ਕੀਤੀ ਹੈ।
ਜਾਰੀ ਹੁਕਮਾਂ ਵਿਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

