ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਤੋਂ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਟੈਂਕੀ ‘ਤੇ ਚੜ੍ਹੇ, ਹਾਲਤ ਵਿਗੜੀ
Punjab News- ਭਗਵੰਤ ਮਾਨ ਸਰਕਾਰ ਦੀ ਸਰਕਾਰ ਵੱਲੋਂ ਪੰਜ ਸਾਲਾਂ ਵਿਚ ਕੋਈ ਭਰਤੀ ਨਾ ਕੀਤੇ ਜਾਣ ਕਾਰਨ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਓਵਰਏਜ ਹੋ ਚੁੱਕੇ ਹਨ…
ਚੰਡੀਗੜ੍ਹ, 24 ਨਵੰਬਰ 2025 (Media PBN) : Punjab News- ਭਗਵੰਤ ਮਾਨ ਸਰਕਾਰ ਦੇ ਵਿਰੁੱਧ ਵੱਡਾ ਪ੍ਰਦਰਸ਼ਨ ਕਰਦੇ ਹੋਏ ਬੇਰੁਜ਼ਗਾਰ ਪਟਿਆਲਾ ‘ਚ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਕੋਠੀ ਨੇੜੇ ਟੈਂਕੀ ਉੱਤੇ ਬੈਠ ਗਏ ਹਨ। ਇਨ੍ਹਾਂ ਵਿੱਚੋਂ ਇਕ ਦੀ ਹਾਲਤ ਵਿਗੜ ਗਈ, ਜਿਸ ਨੂੰ ਰਾਜਿੰਦਰਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਜਾਗਰਣ ਦੀ ਖ਼ਬਰ ਅਨੁਸਾਰ, ਜਾਣਕਾਰੀ ਮੁਤਾਬਕ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ (ਪੁਰਸ਼) ਵੱਲੋਂ ਦੋ ਬੇਰੁਜ਼ਗਾਰ 19 ਨਵੰਬਰ ਤੋਂ ਸਥਾਨਕ ਆਮ ਆਦਮੀ ਕਲੀਨਿਕ ਪਿੱਛੇ ਬਣੀ ਪਾਣੀ ਵਾਲੀ ਟੈਂਕੀ ਉੱਤੇ ਚੜ੍ਹੇ ਹੋਏ ਹਨ। ਇਨ੍ਹਾਂ ਵਿੱਚੋਂ ਹੀਰਾ ਲਾਲ ਦੀ ਸਿਹਤ ਅਚਾਨਕ ਵਿਗੜ ਜਾਣ ਕਰ ਕੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਏ। (Punjab News, Patiala Protest, Unemployed Health Workers, Multipurpose Health Worker Union)
ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਜਾਰੀ ਹੋਈਆਂ ਪੋਸਟਾਂ ਲਈ ਉਮਰ-ਹੱਦ ਛੋਟ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ।
ਪਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੰਗਾਂ ਸਬੰਧੀ ਲਗਾਤਾਰ ਟਾਲ ਮਟੋਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਦਿਨਾਂ ਤੋਂ ਪਾਣੀ ਦੀ ਟੈਂਕੀ ’ਤੇ ਬੈਠੇ ਹੀਰਾ ਲਾਲ ਦੀ ਸਿਹਤ ਵਿਗੜ ਜਾਣ ਕਰ ਕੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। (Age Relaxation Demand, Bhagatwant Mann Government, Health Minister Balbir Singh, Tanki Protest, Hiring Delay Issue)
ਉਨ੍ਹਾਂ ਮੰਗ ਕੀਤੀ ਕਿ 30 ਨਵੰਬਰ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਵਿਚ ਉਨ੍ਹਾਂ ਬੇਰੁਜ਼ਗਾਰਾਂ ਨੂੰ ਵੀ ਮੌਕਾ ਦਿੱਤਾ ਜਾਵੇ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਨੇਕਾਂ ਜਨਤਕ ਸਟੇਜਾਂ ਉੱਤੇ ਆਸ ਦੀ ਕਿਰਨ ਵਿਖਾਈ ਸੀ।
ਬੇਰੁਜ਼ਗਾਰਾਂ ਦੀ ਮੰਗ ਹੈ ਕਿ ਸਿਹਤ ਵਿਭਾਗ ਵਿਚ ਜਾਰੀ ਹੋਈਆਂ ਪੋਸਟਾਂ ਵਿਚ ਉਹ ਉਮਰ-ਹੱਦ ਵਿਚ ਸੋਧ ਕਰਦੇ ਹੋਏ ਉਨ੍ਹਾਂ ਨੂੰ ਲਿਖਤੀ ਪ੍ਰੀਖਿਆ ਵਿਚ ਬੈਠਣ ਦਾ ਮੌਕਾ ਦਿੱਤਾ ਜਾਵੇ।
ਆਖਰੀ ਭਰਤੀ ਸਾਲ 2020 ਵਿਚ ਕਾਂਗਰਸ ਸਰਕਾਰ ਵੇਲੇ ਕੀਤੀ ਗਈ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜ ਸਾਲਾਂ ਵਿਚ ਕੋਈ ਭਰਤੀ ਨਾ ਕੀਤੇ ਜਾਣ ਕਾਰਨ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਓਵਰਏਜ ਹੋ ਚੁੱਕੇ ਹਨ। (Overaged Candidates Crisis, Rajindra Hospital Patiala, Aam Aadmi Clinic Protest, Media PBN, Punjab Employment Issues)

