ਸਰਕਾਰੀ ਪ੍ਰਾਇਮਰੀ ਸਕੂਲ ਬੱਬਰੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
Punjab News- ਸਰਕਾਰੀ ਪ੍ਰਾਇਮਰੀ ਸਕੂਲ ਬੱਬਰੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
Punjab News, 24 ਨਵੰਬਰ 2025 (Media PBN) : ਸਰਕਾਰੀ ਪ੍ਰਾਇਮਰੀ ਸਕੂਲ ਬੱਬਰੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸੈਂਟਰ ਦੇ ਸਾਰੇ ਸਕੂਲਾਂ ਨੇ ਹਿੱਸਾ ਲਿਆ। ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬੱਬਰੀ ਦੇ ਬੱਚੇ ਪਹਿਲੇ ਸਥਾਨ ‘ਤੇ ਆਏ, ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਜਮੀਤਾ ਦੇ ਬੱਚੇ ਦੂਸਰੇ ਸਥਾਨ ‘ਤੇ ਆਏ।
ਪ੍ਰਸ਼ਨੋਤਰੀ ਮੁਕਾਬਲਾ ਸ੍ਰੀਮਤੀ ਹਰਪ੍ਰੀਤ ਕੌਰ ਸੈਂਟਰ ਹੈੱਡ ਟੀਚਰ ਦੀ ਅਗਵਾਈ ਵਿੱਚ ਹੋਇਆ। ਇਸ ਮੌਕੇ ਗੁਰਮੀਤ ਸਿੰਘ ਢਿੱਲੋਂ, ਤਰਨਜੀਤ ਸਿੰਘ, ਹਰਦੀਪ ਸਿੰਘ, ਦਲਵੀਰ ਸਿੰਘ, ਮੈਡਮ ਪੁਸ਼ਪਿੰਦਰ ਕੌਰ, ਨੀਲਮ ਕੁਮਾਰੀ, ਸੁਖਦਰਸ਼ਨ ਕੌਰ, ਸੁਮਨ ਬਾਲਾ, ਮਨਦੀਪ ਕੌਰ, ਜਗਦੀਪ ਕੌਰ, ਅਰਾਧਨਾ, ਮੋਨਿਕਾ ਅਤੇ ਹੋਰ ਟੀਚਰ ਹਾਜ਼ਰ ਸਨ।

