Live- ਸ੍ਰੀ ਅਨੰਦਪੁਰ ਸਾਹਿਬ ਤੋਂ ਲਾਈਵ ਵੇਖੋ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
Live- ਸ੍ਰੀ ਅਨੰਦਪੁਰ ਸਾਹਿਬ ਤੋਂ ਲਾਈਵ ਵੇਖੋ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ 2025 (Media PBN) : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਪੰਜਾਬ ਦੇ ਇਤਿਹਾਸ ‘ਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ।
ਇਹ ਇਜਲਾਸ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਨਵੰਬਰ ਦਿਨ ਸੋਮਵਾਰ ਮਤਲਬ ਕਿ ਅੱਜ ਆਯੋਜਿਤ ਕੀਤਾ ਗਿਆ ਹੈ। ਇਹ ਵਿਸ਼ੇਸ਼ ਇਜਲਾਸ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਇਜਲਾਸ ਦੁਪਹਿਰ ਇਕ ਵਜੇ ਸ਼ੁਰੂ ਹੋਵੇਗਾ, ਜਿਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਇਜਲਾਸ ਦੌਰਾਨ ਪੰਜਾਬ ਸਰਕਾਰ ਵਲੋਂ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

