ਪਠਾਨਕੋਟ: ਰਾਜੇਸ਼ ਕੁਮਾਰ ਨੇ DEO ਸੈਕੰਡਰੀ ਅਤੇ ਕਮਲਦੀਪ ਕੌਰ ਨੇ DEO ਐਲੀਮੈਂਟਰੀ ਦਾ ਆਹੁਦਾ ਸੰਭਾਲਿਆ
ਅਧਿਆਪਕਾਂ, ਅਧਿਕਾਰੀਆਂ ਅਤੇ ਸਮਾਜ ਦੇ ਬੁੱਧੀਜੀਵੀ ਵਰਗ ਦਾ ਸਹਿਯੋਗ ਲੈਕੇ ਸਿੱਖਿਆ ਦੇ ਮਿਆਰ ਨੂੰ ਬੁਲੰਦੀਆਂ ਤੱਕ ਲਿਜਾਣਾ ਹੋਵੇਗਾ ਮਕਸਦ: ਜ਼ਿਲ੍ਹਾ ਅਧਿਕਾਰੀ
ਪੰਜਾਬ ਨੈੱਟਵਰਕ, ਪਠਾਨਕੋਟ
ਸਿੱਖਿਆ ਵਿਭਾਗ ਵੱਲੋਂ ਪ੍ਰਬੰਧਕੀ ਜ਼ਰੂਰਤਾਂ ਅਤੇ ਲੋਕ ਹਿਤ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ ਵੱਖ ਜ਼ਿਲ੍ਹਾ ਸਿੱਖਿਆ ਅਫ਼ਸਰ ਸਹਿਬਾਨ ਦੇ ਤਬਾਦਲੇ ਕੀਤੇ ਗਏ ਹਨ। ਇਸੇ ਲੜੀ ਤਹਿਤ ਰਾਜੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਠਾਨਕੋਟ ਅਤੇ ਸ੍ਰੀਮਤੀ ਕਮਲਦੀਪ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹੋਸ਼ਿਆਰਪੁਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਨਿਯੁਕਤ ਕੀਤਾ ਗਿਆ ਹੈ।
ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਨੇ ਡੀਈਓ ਸੈਕੰਡਰੀ ਅਤੇ ਸ੍ਰੀਮਤੀ ਕਮਲਦੀਪ ਕੌਰ ਨੇ ਡੀਈਓ ਐਲੀਮੈਂਟਰੀ ਆਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਰਾਜੇਸ਼ ਕੁਮਾਰ ਦੇ ਪਰਿਵਾਰਕ ਮੈਂਬਰ ਪਤਨੀ ਸ੍ਰੀਮਤੀ ਸੁਨੀਤਾ ਗੁਪਤਾ ਅਤੇ ਸ੍ਰੀਮਤੀ ਕਮਲਦੀਪ ਕੌਰ ਦੇ ਪਰਿਵਾਰਕ ਮੈਂਬਰ ਪਤੀ ਰਣਜੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦਾ ਸਨ।
ਜ਼ਿਲ੍ਹਾ ਅਧਿਕਾਰੀਆਂ ਦੇ ਦਫ਼ਤਰ ਪਹੁੰਚਣ ਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦੇ ਪ੍ਰਿੰਸੀਪਲ ਹਰਿੰਦਰ ਸਿੰਘ ਸੈਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਵਲੋਂ ਦਫ਼ਤਰੀ ਅਮਲੇ ਅਤੇ ਜ਼ਿਲ੍ਹੇ ਦੇ ਪ੍ਰਿੰਸੀਪਲਾਂ ਨਾਲ ਹਾਰ ਪਹਿਨਾ ਅਤੇ ਗੁਲਦਸਤੇ ਦੇ ਕੇ ਨਿਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਮੁੱਖ ਮਕਸਦ ਅਧਿਆਪਕਾਂ, ਅਧਿਕਾਰੀਆਂ ਅਤੇ ਸਮਾਜ ਦੇ ਬੁੱਧੀਜੀਵੀ ਵਰਗ ਦਾ ਸਹਿਯੋਗ ਲੈਕੇ ਸਿੱਖਿਆ ਦੇ ਮਿਆਰ ਨੂੰ ਬੁਲੰਦੀਆਂ ਤੱਕ ਲੈਕੇ ਜਾਣਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਮੌਕੇ ਸਰਕਾਰੀ ਸਕੂਲਾਂ ਦੇ ਅਧਿਆਪਕ ਪੂਰੀ ਮਿਹਨਤ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਸਾਹਿਬਾਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਅਧਿਆਪਕਾਂ ਦੇ ਮਾਨ ਸਨਮਾਨ ਦਾ ਪੂਰਾ ਧਿਆਨ ਰੱਖਿਆ ਜਾਵੇਗਾ।
ਅਧਿਆਪਕ ਉਨ੍ਹਾਂ ਨੂੰ ਕਿਸੇ ਸਮੇਂ ਵੀ ਸਿੱਧਾ ਫੋ਼ਨ ਕਰ ਸਕਦੇ ਹਨ , ਜ਼ਿਲ੍ਹੇ ਦੇ ਸਿੱਖਿਆ ਦੇ ਕੰਮ ਨੂੰ ਸੁਚਾਰੂ ਚਲਾਉਣ ਲਈ ਦਿਨ ਰਾਤ ਇੱਕ ਕਰ ਮਿਹਨਤ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਆਪਣੀ ਮਿਹਨਤ, ਮਜ਼ਬੂਤ ਇਰਾਦਿਆਂ, ਕਾਰਜ਼ ਕੁਸ਼ਲਤਾ, ਮਿੱਠ ਬੋਲੜੇ ਸੁਭਾਅ ਅਤੇ ਅਧਿਆਪਕ ਸਾਹਿਬਾਨ ਨਾਲ ਇੱਕ ਟੀਮ ਦੇ ਤੌਰ ਤੇ ਕੰਮ ਕਰਨ ਵੱਜੋਂ ਜਾਣੇ ਜਾਂਦੇ ਹਨ। ਇਸੇ ਲਈ ਉਹ ਹਮੇਸ਼ਾ ਆਪਣੇ ਅਧਿਆਪਕਾਂ ਵਿੱਚ ਹਰਮਨ ਪਿਆਰੇ ਰਹੇ ਹਨ।
ਇਸ ਮੌਕੇ ਤੇ ਰਾਜ ਦੀਪਕ , ਰਾਜੇਸ਼ ਸ਼ਰਮਾ ਗੋਲਡੀ, ਡੀਐਸਐਮ ਬਲਵਿੰਦਰ ਕੁਮਾਰ, ਏਡੀਐਸਐਮ ਨਰਿੰਦਰ ਲਾਲ, ਬੀਪੀਈਓ ਰਾਕੇਸ਼ ਕੁਮਾਰ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਅਰੁਣ ਕੁਮਾਰ ਸਪੋਰਟਸ ਜ਼ਿਲ੍ਹਾ ਕੋਆਰਡੀਨੇਟਰ, ਬਲਕਾਰ ਅੱਤਰੀ ਅਤੇ ਸਮੂਹ ਪ੍ਰਿੰਸੀਪਲ ਹਾਜ਼ਰ ਸਨ।