ਵੱਡੀ ਖ਼ਬਰ: ਭਗਵੰਤ ਮਾਨ ਵੱਲੋਂ ਵਰਲਡ ਕਲਾਸ ਯੂਨੀਵਰਸਿਟੀ ਬਣਾਉਣ ਦਾ ਐਲਾਨ
ਵਿਸ਼ਵ ਪੱਧਰ ਦੀ ਯੂਨੀਵਰਸਿਟੀ (World Class University) ਸਥਾਪਤ ਕੀਤੀ ਜਾਵੇਗੀ- ਭਗਵੰਤ ਮਾਨ
ਸ਼੍ਰੀ ਅਨੰਦਪੁਰ ਸਾਹਿਬ, 25 ਨਵੰਬਰ 2025 (Media PBN) – ਖ਼ਾਲਸੇ ਦੀ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਅਤੇ ਇਤਿਹਾਸਿਕ ਐਲਾਨ ਕੀਤਾ।
ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਵੱਡਾ ਅਤੇ ਇਤਿਹਾਸਿਕ ਐਲਾਨ ਇਹ ਕੀਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ (World Class University) ਸਥਾਪਤ ਕੀਤੀ ਜਾਵੇਗੀ।
ਇਹ ਐਲਾਨ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਇੱਕ ਨਿਮਾਣਾ ਉਪਰਾਲਾ ਹੈ।
ਇਹ ਯੂਨੀਵਰਸਿਟੀ ਨਾ ਸਿਰਫ਼ ਉੱਚ ਸਿੱਖਿਆ ਪ੍ਰਦਾਨ ਕਰੇਗੀ, ਸਗੋਂ ਸਿੱਖ ਇਤਿਹਾਸ, ਮਨੁੱਖੀ ਅਧਿਕਾਰਾਂ ਅਤੇ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਅੱਗੇ ਵਧਾਉਣ ਲਈ ਵੀ ਇੱਕ ਕੇਂਦਰ ਬਣੇਗੀ।
ਤਿੰਨ ਪਵਿੱਤਰ ਸ਼ਹਿਰਾਂ ‘ਚ ਮੁਫ਼ਤ ਮਿੰਨੀ ਬੱਸਾਂ ਅਤੇ ਈ-ਰਿਕਸ਼ਾ ਚੱਲਣਗੇ- ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਪਵਿੱਤਰ ਸ਼ਹਿਰਾਂ ਵਿੱਚ ਲੋਕਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਹੁਣ ਮੁਫ਼ਤ ਆਵਾਜਾਈ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।
ਇਹ ਐਲਾਨ ਉਨ੍ਹਾਂ ਤਿੰਨ ਸ਼ਹਿਰਾਂ ਲਈ ਹੈ ਜਿਨ੍ਹਾਂ ਨੂੰ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ‘ਪਵਿੱਤਰ ਸ਼ਹਿਰ’ (ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ) ਦਾ ਦਰਜਾ ਦਿੱਤਾ ਗਿਆ ਹੈ।
ਇਨ੍ਹਾਂ ਤਿੰਨਾਂ ਇਤਿਹਾਸਿਕ ਅਤੇ ਧਾਰਮਿਕ ਸ਼ਹਿਰਾਂ ਵਿੱਚ ਜਲਦੀ ਹੀ ਮੁਫ਼ਤ ਮਿੰਨੀ ਬੱਸਾਂ ਅਤੇ ਈ-ਰਿਕਸ਼ਾ (e-rickshaws) ਚਲਾਏ ਜਾਣਗੇ। ਇਸ ਸੇਵਾ ਦਾ ਮੁੱਖ ਟੀਚਾ ਇਹ ਹੋਵੇਗਾ ਕਿ ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਅਤੇ ਸ਼ਹਿਰ ਦੇ ਅੰਦਰ ਆਉਣ-ਜਾਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

