Half Day Holiday: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
Half Day Holiday: 28 ਨਵੰਬਰ ਨੂੰ ਨਵਾਂਸ਼ਹਿਰ ਦੇ ਸ਼ਹਿਰੀ ਖੇਤਰ ‘ਚ ਸਰਕਾਰੀ/ਗੈਰ ਸਰਕਾਰੀ ਸਕੂਲਾਂ ‘ਚ 12:00 ਵਜੇ ਤੋਂ ਬਾਅਦ ਛੁੱਟੀ ਦਾ ਐਲਾਨ, ਗੁਰਦੁਆਰਾ ਮੰਜੀ ਸਾਹਿਬ ਤੋਂ ਆਰੰਭ ਹੋਵੇਗਾ ਜ਼ਿਲ੍ਹਾ ਪੱਧਰੀ ਨਗਰ ਕੀਰਤਨ
ਨਵਾਂਸ਼ਹਿਰ 27 ਨਵੰਬਰ 2025 (ਪ੍ਰਮੋਦ ਭਾਰਤੀ)
Half Day Holiday: ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ 28 ਨਵੰਬਰ (ਸ਼ੁੱਕਰਵਾਰ) ਨੂੰ ਨਵਾਂਸ਼ਹਿਰ ਦੀ ਹਦੂਦ ਅੰਦਰ ਸ਼ਹਿਰੀ ਖੇਤਰ ਦੇ ਸਰਕਾਰੀ/ਗੈਰ ਸਰਕਾਰੀ ਸਕੂਲਾਂ ‘ਚ 12:00 ਵਜੇ ਤੋਂ ਬਾਅਦ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਛੁੱਟੀ ਦਾ ਹੁਕਮ 28 ਨਵੰਬਰ ਨੂੰ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਜਾ ਰਹੇ ਜ਼ਿਲ੍ਹਾ ਪੱਧਰੀ ਨਗਰ ਕੀਰਤਨ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ।
ਜਾਰੀ ਹੁਕਮ ਅਨੁਸਾਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਮੰਜੀ ਸਾਹਿਬ ਦੀ ਮੈਨੇਜਮੈਂਟ ਵੱਲੋਂ ਸ਼ਹਿਰ ਦੀਆਂ ਧਾਰਮਿਕ, ਸਮਾਜਿਕ, ਵਪਾਰਕ ਅਤੇ ਵਿੱਦਿਅਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਨਗਰ ਕੀਰਤਨ ਦਿੱਤੇ ਰੂਟ ਅਨੁਸਾਰ ਸ਼ਾਮ ਸਮੇਂ ਆਈ.ਟੀ.ਆਈ. ਗਰਾਊਂਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ ਜਿਸ ਲਈ ਟ੍ਰੈਫਿਕ, ਸੁਰੱਖਿਆ ਪ੍ਰਬੰਧਾਂ ਅਤੇ ਵਿਦਿਆਰਥੀਆਂ ਦੀ ਸਹੂਲਤ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ 12:00 ਵਜੇ ਤੋਂ ਬਾਅਦ ਉਕਤ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।

