Punjab Breaking- ਆਮ ਆਦਮੀ ਪਾਰਟੀ ਨੇ ਸੀਨੀਅਰ ਲੀਡਰ ਨੂੰ ਪਾਰਟੀ ‘ਚੋਂ ਕੱਢਿਆ
Punjab Breaking- ਆਮ ਆਦਮੀ ਪਾਰਟੀ (AAP) ਦੇ ਸੂਤਰ ਦੱਸਦੇ ਹਨ ਕਿ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਚੰਨੀ ਨੂੰ ਪਾਰਟੀ ਵਿੱਚੋਂ ਬਾਹਰ ਕੀਤਾ ਗਿਆ ਹੈ….
ਚੰਡੀਗੜ੍ਹ, 27 ਨਵੰਬਰ 2025 (Media PBN)–
Punjab Breaking- ਆਮ ਆਦਮੀ ਪਾਰਟੀ (AAP) ਵੱਲੋਂ ਵੱਡੀ ਕਾਰਵਾਈ ਕਰਦਿਆਂ ਹੋਇਆਂ ਅੱਜ ਮੋਗਾ ਦੇ ਮੇਅਰ ਅਤੇ ਸੀਨੀਅਰ ਲੀਡਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।
ਇਸ ਸੰਬੰਧੀ ਆਮ ਆਦਮੀ ਪਾਰਟੀ (AAP) ਵੱਲੋਂ ਅਧਿਕਾਰਤ ਤੌਰ ‘ਤੇ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ AAP ਨੇ ਕਿਹਾ ਹੈ ਕਿ ਬਲਜੀਤ ਸਿੰਘ ਚੰਨੀ ਵਿਰੁੱਧ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ‘ਤੇ ਚੱਲਦਿਆਂ ਹੋਇਆਂ ਉਹਨਾਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ ਅਤੇ ਉਹਨਾਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਹੈ।
‘ਆਪ’ ਦੇ ਸੂਤਰ ਦੱਸਦੇ ਹਨ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਚੰਨੀ ਨੂੰ ਪਾਰਟੀ ਵਿੱਚੋਂ ਬਾਹਰ ਕੀਤਾ ਗਿਆ ਹੈ।


