ਵੱਡੀ ਖ਼ਬਰ: ਪੰਜਾਬ ‘ਚ ਕੱਚੇ ਮੁਲਾਜ਼ਮਾਂ ਨੇ ਪੈਟਰੋਲ ਛਿੜਕ ਕੇ ਖੁਦ ਨੂੰ ਲਾਈ ਅੱਗ
ਕੱਚੇ ਮੁਲਾਜ਼ਮਾਂ- ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਡਿਟੇਨ ਕੀਤਾ ਕਿਉਂਕਿ ਉਹ ਅੱਜ ਸਵੇਰ ਤੋਂ ਹੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਸਨ ਅਤੇ ਕਈ ਥਾਵਾਂ ‘ਤੇ ਰੋਡ ਜਾਮ ਕੀਤੇ ਗਏ ਸਨ
ਚੰਡੀਗੜ੍ਹ, 28 ਨਵੰਬਰ 2025 (Media PBN) –
ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਭਰ ਦੇ ਅੰਦਰ ਬੱਸਾਂ ਦਾ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਸੰਗਰੂਰ ਵਿੱਚ ਇੱਕ ਪ੍ਰਦਰਸ਼ਨਕਾਰੀ ਨੇ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਇੱਕ ਪੁਲਿਸ ਕਰਮੀ ਦੇ ਕੱਪੜਿਆਂ ਨੂੰ ਅੱਗ ਲੱਗ ਗਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਡਿਟੇਨ ਕੀਤਾ। ਇਸ ਦੌਰਾਨ ਉਹਨਾਂ ਦੇ ਹੱਥਾਂ ਵਿੱਚ ਪੈਟਰੋਲ ਦੀ ਬੋਤਲਾਂ ਫੜੀਆਂ ਹੋਈਆਂ ਸਨ। ਦੱਸ ਦਈਏ ਕਿ ਅੱਜ ਸਵੇਰ ਤੋਂ ਰੋਡਵੇਜ਼ ਦੇ ਕਰਮਚਾਰੀਆਂ ਦਾ ਪ੍ਰਦਰਸ਼ਨ ਜਾਰੀ ਹੈ।
ਦੱਸਣਾ ਬਣਦਾ ਹੈ ਕਿ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਸੀ ਅਤੇ ਇਸ ਦੌਰਾਨ ਸੰਗਰੂਰ ਵਿੱਚ ਇੱਕ ਪ੍ਰਦਰਸ਼ਨਕਾਰੀ ਵੱਲੋਂ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ।
ਹਾਲਾਂਕਿ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਡਿਟੇਨ ਕੀਤਾ ਕਿਉਂਕਿ ਉਹ ਅੱਜ ਸਵੇਰ ਤੋਂ ਹੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਸਨ ਅਤੇ ਕਈ ਥਾਵਾਂ ‘ਤੇ ਰੋਡ ਜਾਮ ਕੀਤੇ ਗਏ ਸਨ।
ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਵਿੱਚੋਂ ਇੱਕ ਪ੍ਰਦਰਸ਼ਨਕਾਰੀ ਵੱਲੋਂ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਦੌਰਾਨ ਇੱਕ ਪੁਲਿਸ ਕਰਮੀ ਦੇ ਕੱਪੜਿਆਂ ਨੂੰ ਵੀ ਅੱਗ ਲੱਗੀ।
ਪ੍ਰਦਰਸ਼ਨਕਾਰੀਆਂ ਵੱਲੋਂ ਸੰਗਰੂਰ ਅਤੇ ਹੋਰ ਕਈ ਥਾਵਾਂ ‘ਤੇ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਫੜੀਆਂ ਗਈਆਂ ਸਨ ਅਤੇ ਚੇਤਾਵਨੀ ਦਿੱਤੀ ਜਾ ਰਹੀ ਸੀ ਕਿ ਉਹਨਾਂ ਦੀਆਂ ਮੰਗਾਂ ਮੰਨੀਆਂ ਜਾਣ।

