ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ‘ਚ ਲਗਾਏ ਨਵੇਂ ਪੌਦੇ
ਪੰਜਾਬ ਨੈੱਟਵਰਕ, ਫਿਰੋਜ਼ਪੁਰ
ਧਰਤੀ ਨੂੰ ਹਰਿਆ ਭਰਿਆ ਰੱਖਣ, ਵਾਤਾਵਰਨ ਦੀ ਸਾਂਭ ਸੰਭਾਲ ਅਤੇ ਵਾਤਾਵਰਨ ਵਿੱਚ ਦੂਸ਼ਿਤ ਰਸਾਇਣਿਕ ਗੈਸਾਂ ਦੀ ਭਰਮਾਰ ਨੂੰ ਘੱਟ ਕਰਨ ਦੀ ਸੋਚ ਨੂੰ ਮੁੱਖ ਰੱਖਦੇ ਹੋਏ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਬਲਾਕ ਸਤੀਏ ਵਾਲਾ ਜਿਲਾ ਫ਼ਿਰੋਜ਼ਪੁਰ ਦੇ ਹੈਡ ਟੀਚਰ ਸ੍ਰੀਮਤੀ ਸੁਖਵਿੰਦਰ ਕੌਰ ਅਤੇ ਸਮੂਹ ਸਟਾਫ ਨੇ ਟੀਮ ਮਯੰਕ ਫਾਊਂਡੇਸ਼ਨ ਫਿਰੋਜ਼ਪੁਰ ਦੇ ਸਹਿਯੋਗ ਦੇ ਨਾਲ ਸਕੂਲ ਵਿੱਚ ਨਵੇਂ ਪੌਦੇ ਲਗਾਏ ਗਏ।
ਇਸ ਮੌਕੇ ਮਯੰਕ ਫਾਊਂਡੇਸ਼ਨ ਦੇ ਸੈਕਟਰੀ ਰਜੀਵ ਸੇਤੀਆ ਨੇ ਦੱਸਿਆ ਕਿ ਸਕੂਲ ਦੇ ਨਵੇਂ ਉਸਾਰੇ ਖੇਡ ਗਰਾਊਂਡ ਵਿੱਚ 65 ਨਵੇਂ ਪੌਦੇ ਲਗਾਏ ਜਾ ਰਹੇ ਹਨ।
ਇਸ ਮੌਕੇ ਸਕੂਲ ਅਧਿਆਪਕ ਸੁਰਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਗੁਰਦੇਵ ਸਿੰਘ, ਇਕਬਾਲ ਸਿੰਘ, ਮਯੰਕ ਫਾਊਂਡੇਸ਼ਨ ਤੋਂ ਦੀਪਕ ਸ਼ਰਮਾ, ਰਾਕੇਸ਼ ਕੁਮਾਰ,ਅਕਸ਼ ਕੁਮਾਰ, ਚਰਨਜੀਤ ਸਿੰਘ, ਦੀਪਕ ਮਠਪਾਲ,ਅਸ਼ਵਨੀ ਸ਼ਰਮਾ, ਗੁਰਸਾਹਿਬ ਸਿੰਘ, ਰਾਜੀਵ ਸੇਤੀਆ, ਹਿਮਾਂਸ਼ੂ ਗੁਪਤਾ, ਅੰਕੂ ਬਜਾਜ, ਤੁਸ਼ਾਰ, ਵਿਕਾਸ ਅਗਰਵਾਲ, ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਮੋਨਾ, ਰਮਨਦੀਪ, ਵਿਸਾਖਾ ਅਤੇ ਹੋਰ ਪਿੰਡ ਦੇ ਵਸਨੀਕ ਮੌਜੂਦ ਸਨ। ਸੁਰਿੰਦਰ ਸਿੰਘ ਸਕੂਲ ਅਧਿਆਪਕ ਨੇ ਇਸ ਉਪਰਾਲੇ ਲਈ ਟੀਮ ਮਯੰਕ ਫਾਊਂਡੇਸ਼ਨ ਅਤੇ ਬਾਕੀ ਹਾਜ਼ਰ ਇਲਾਕਾ ਨਿਵਾਸੀਆਂ ਦਾ ਵੀ ਧੰਨਵਾਦ ਕੀਤਾ।