30 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਹੋਵੇਗਾ ਜ਼ਿਲ੍ਹਾ ਇਜਲਾਸ ਅਤੇ ਕਨਵੈਂਸ਼ਨ – ਡੀਟੀਐੱਫ ਫ਼ਿਰੋਜ਼ਪੁਰ

All Latest NewsGeneral NewsNews FlashPunjab News

 

ਡੀਟੀਐੱਫ ਦੇ ਜ਼ਿਲ੍ਹਾ ਇਜਲਾਸ ਅਤੇ ਕਨਵੈਂਸ਼ਨ ਦੀਆਂ ਤਿਆਰੀਆਂ ਜਾਰੀ

30 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਹੋਵੇਗਾ ਸਮਾਗਮ- ਡੀਟੀਐੱਫ ਫ਼ਿਰੋਜ਼ਪੁਰ

 ਫ਼ਿਰੋਜ਼ਪੁਰ 28 ਨਵੰਬਰ 2025 (Media PBN) 

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਪੰਜਾਬ ਜਿਲ੍ਹਾ ਫਿਰੋਜ਼ਪੁਰ ਦੇ ਜਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜਨਰਲ ਸਕੱਤਰ ਅਮਿਤ ਕੁਮਾਰ,6635 ਈ.ਟੀ.ਟੀ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ,ਜਨਰਲ ਸਕੱਤਰ ਸ਼ਲਿੰਦਰ ਕੰਬੋਜ, ਸੂਬਾ ਕਮੇਟੀ ਮੈਂਬਰ ਡੀਟੀਐੱਫ ਪੰਜਾਬ ਸਰਬਜੀਤ ਸਿੰਘ ਭਾਵੜਾ, ਨਰਿੰਦਰ ਸਿੰਘ ਜੰਮੂ, ਰਾਜ ਕੁਮਾਰ ਮਹਿਰੋਕ, ਅਮਿਤ ਕੰਬੋਜ, ਗੁਰਵਿੰਦਰ ਸਿੰਘ ਖੋਸਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ 30 ਨਵੰਬਰ ਨੂੰ ਜ਼ਿਲ੍ਹਾ ਇਜਲਾਸ ਅਤੇ ਕਨਵੈਂਸ਼ਨ ਜੋ ਕਿ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਸੀ.ਵੀ.ਰਮਨ ਹਾਲ ਫ਼ਿਰੋਜ਼ਪੁਰ-ਮੋਗਾ ਰੋਡ ਵਿਖੇ ਹੋਣ ਜਾ ਰਿਹਾ ਹੈ।

ਜਥੇਬੰਦੀ ਦੇ ਜਿਲ੍ਹਾ ਇਜਲਾਸ ਅਤੇ ਪੁਰਾਣੀ ਪੈਨਸ਼ਨ, ਪੰਜਾਬ ਤਨਖਾਹ ਸਕੇਲਾਂ ਦੀ ਬਹਾਲੀ ਸਮੇਤ ਹੋਰਨਾ ਵਿੱਤੀ ਮੰਗਾਂ ‘ਤੇ ਚਰਚਾ ਕਰਨ ਲਈ ਹੋ ਰਹੀ ਜਿਲ੍ਹਾ ਕਨਵੈਂਸ਼ਨ ਦੇ ਪ੍ਰਬੰਧਾਂ ਸੰਬੰਧੀ ਸਾਰੀ ਤਿਆਰੀ ਮੁਕੰਮਲ ਕਰ ਲਈ ਗਈ ਹੈ ਅਤੇ ਫਿਰੋਜ਼ਪੁਰ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਤਿਆਰੀ ਮੁਹਿੰਮ ਪੂਰੇ ਜੋਰਾਂ ‘ਤੇ ਚੱਲ ਰਹੀ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਡੀ.ਟੀ.ਐੱਫ.ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਕਾਰੀ ਸਕੂਲ ਅਧਿਆਪਕਾਂ ਦੀ ਸੰਘਰਸ਼ੀ ਲੀਹਾਂ ‘ਤੇ ਅੱਗੇ ਵਧਣ ਵਾਲੀ ਸਭ ਤੋਂ ਵੱਧ ਸਰਗਰਮ ਅਧਿਆਪਕ ਜਥੇਬੰਦੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਭਰ ਵਿੱਚ ਇਸ ਇਜਲਾਸ ਕਮ ਕਨਵੈਨਸ਼ਨ ਲਈ ਭਰਪੂਰ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹਾ ਇਜਲਾਸ ਦੌਰਾਨ ਪਿਛਲੇ ਇੱਕ ਸਾਲ ਵਿੱਚ ਕੀਤੇ ਜਥੇਬੰਦਕ ਕਾਰਜਾਂ ਦੀ ਮੁਲਾਂਕਣ ਰਿਪੋਰਟ ਪੇਸ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਨਵੀਂ ਜਿਲ੍ਹਾ ਕਮੇਟੀ ਤੇ ਜਿਲ੍ਹਾ ਸਕੱਤਰੇਤ ਦੀ ਚੋਣ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਡੀਟੀਐਫ ਅਤੇ 6635 ਅਧਿਆਪਕ ਯੂਨੀਅਨ ਵੱਲੋਂ ਸਾਂਝੇ ਰੂਪ ਵਿੱਚ ਕੀਤੀ ਜਾ ਰਹੀ ਕਨਵੈਂਸ਼ਨ ਵਿੱਚ ਪੁਰਾਣੀ ਪੈਨਸ਼ਨ, ਮਹਿੰਗਾਈ ਭੱਤਾ ਸਮੇਤ ਕੱਟੇ ਗਏ ਸਾਰੇ ਭੱਤਿਆਂ ਦੀ ਬਹਾਲੀ ਨੂੰ ਲੈ ਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਸੰਬੋਧਨ ਕਰਨਗੇ ਅਤੇ ਪੰਜਾਬ ਪੇ ਸਕੇਲਾਂ ਦੀ ਬਹਾਲੀ ਸਬੰਧੀ 6635 ਈਟੀਟੀ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਅਤੇ ਸੂਬਾ ਸਕੱਤਰ ਸ਼ਲਿੰਦਰ ਕੰਬੋਜ ਆਪਣੇ ਵਿਚਾਰ ਪੇਸ਼ ਕਰਨਗੇ।

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਸਮੇਤ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਵੱਲੋਂ ਭਰਾਤਰੀ ਸੰਦੇਸ਼ ਦਿੱਤਾ ਜਾਵੇਗਾ। ਡੀਟੀਐਫ ਦੇ ਸੂਬਾ ਪ੍ਰੈੱਸ ਸਕੱਤਰ ਪਵਨ ਕੁਮਾਰ ਮੁਕਤਸਰ ਇਸ ਸਮੇਂ ਸੂਬਾ ਕਮੇਟੀ ਦੇ ਅਬਜ਼ਰਵਰ ਵਜੋਂ ਸ਼ਾਮਿਲ ਰਹਿਣਗੇ।ਉਨ੍ਹਾਂ ਦੱਸਿਆ ਕਿ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੇ ਜਿਲ੍ਹਾ ਇਜਲਾਸ ਕਮ ਕਨਵੈਨਸ਼ਨ ਵਿੱਚ ਫਿਰੋਜ਼ਪੁਰ ਜਿਲ੍ਹੇ ਦੇ ਸਾਰੇ ਬਲਾਕਾਂ ਤੋਂ ਅਧਿਆਪਕ ਅਤੇ ਨਾਨ ਟੀਚਿੰਗ ਸਾਥੀ ਹਿੱਸਾ ਬਣਨਗੇ।

ਇਸ ਵਿਪਨ ਕੰਬੋਜ, ਸੁਮਿਤ, ਅੰਕੁਸ਼ ਕੰਬੋਜ, ਸੁਨੀਲ ਕੰਬੋਜ, ਗੁਰਦਰਸ਼ਨ ਸਿੰਘ ਸੋਢੀ,ਅਸ਼ੋਕ ਮੋਤੀਵਾਲ, ਜਗਸੀਰ ਸਿੰਘ ਸੰਧੂ, ਬਲਵਿੰਦਰ ਸਿੰਘ, ਹਰਿੰਦਰ ਸਿੰਘ, ਮਨਜੀਤ ਸਿੰਘ, ਹਰਦੀਪ ਸਿੰਘ, ਰਮਨ ਬੱਬਰ, ਰਮਨ ਸੇਠੀ, ਸੁਮੇਤ ਸਿੰਘ, ਅੰਕੁਸ਼, ਸੁਮੇਤ ਸਿੰਘ, ਰਾਂਝਾ ਰਾਮ, ਦਰਸ਼ਨ ਸਿੰਘ, ਸਵਰਨ ਸਿੰਘ ਜੋਸਨ, ਸੰਦੀਪ ਮੱਖੂ, ਮਨੋਜ ਕੁਮਾਰ,ਵਰਿੰਦਰਪਾਲ ਸਿੰਘ ਖਾਲਸਾ, ਦਵਿੰਦਰ ਨਾਥ, ਜਸਵਿੰਦਰ ਸਿੰਘ, ਗੁਰਮੇਜ ਸਿੰਘ, ਰੌਸ਼ਨ ਲਾਲ, ਦਿਲਜੀਤ, ਪ੍ਰਦੀਪ ਗੁਪਤਾ, , ਜੋਗਿੰਦਰ ਸਿੰਘ ਨਰਿੰਦਰ ਸਿੰਘ,ਸੰਦੀਪ ਕੁਮਾਰ,ਅਮਨਦੀਪ ਸਿੰਘ,ਰਾਕੇਸ਼ ਕੁਮਾਰ ਮਨੋਜ ਕੁਮਾਰ ਆਦਿ ਹਾਜ਼ਰ ਸਨ।