ਪੰਜਾਬ ਸਰਕਾਰ ਵੱਲੋਂ PRTC ਮੁਲਾਜ਼ਮਾਂ ਲਈ ਤਾਨਾਸ਼ਾਹੀ ਫ਼ਰਮਾਨ ਜਾਰੀ! DTF ਨੇ ਪਾਈ ਹੁਕਮਰਾਨ ਨੂੰ ਝਾੜ

All Latest NewsNews FlashPunjab NewsTop BreakingTOP STORIES

 

 

ਸਾਰੇ ਵਰਕਰ ਨੂੰ ਰੈਗੂਲਰ ਕੀਤਾ ਜਾਵੇ-ਡੀ.ਟੀ.ਐਫ਼.

ਮੋਹਾਲੀ, 29 ਨਵੰਬਰ 2025 (Media PBN)

ਆਪਣੇ ਰੁਜਗਾਰ ਨੂੰ ਪੱਕਾ ਕਰਵਾਉਣ ਅਤੇ ਸਰਕਾਰੀ ਅਦਾਰੇ ਨੂੰ ਬਚਾਉਣ ਲਈ ਸੰਘਰਸ਼ ਕਰਦੇ ਪੀ ਆਰ ਟੀ ਸੀ,ਪੰਜਾਬ ਰੋਡਵੇਜ਼ ਅਤੇ ਪਨਬਸ ਵਰਕਰ ਯੂਨੀਅਨ ਦੇ ਆਗੂਆਂ ਦੀ ਗ੍ਰਿਫਤਾਰੀ ਪਿੱਛੋਂ ਵਰਕਰਾਂ ਤੇ ਹੋਏ ਜ਼ਬਰ ਅਤੇ ਅੱਜ ਹੜਤਾਲੀ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੱਤਾ ਹੈ।

ਇਕ ਪ੍ਰੈਸ ਬਿਆਨ ਰਾਹੀਂ ਆਖਿਆ ਹੈ ਕਿ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰਨਾ ਮੁਲਾਜ਼ਮਾਂ ਦਾ ਸੰਵਿਧਾਨਿਕ ਅਤੇ ਜਮਹੂਰੀ ਹੱਕ ਹੈ ਪਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਜਾਬਰ ਹਥਕੰਡੇ ਵਰਤ ਰਹੀ ਹੈ ਜੀ ਸਰਕਾਰ ਲਈ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ।

ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਸਬੰਧੀ ਜਾਰੀ ਰੇੜਕੇ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਸ਼ੁੱਕਰਵਾਰ ਤੜਕੇ ਹੀ ਸੂਬਾ ਵਿਆਪੀ ਹੜਤਾਲ ਸ਼ੁਰੂ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ।ਉਹਨਾਂ ਕਿਹਾ ਕਿ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਜਾਰੀ ਧਰਨਿਆਂ ਤੋਂ ਪਹਿਲਾਂ ਹੀ ਵੱਡੇ ਤੜਕੇ ਪਟਿਆਲਾ ਸਮੇਤ ਪੰਜਾਬ ਭਰ ਵਿੱਚੋਂ ਯੂਨੀਅਨ ਦੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਧਰਨਾ ਦੇ ਰਹੇ ਮੁਲਾਜ਼ਮਾਂ ਨੂੰ ਪੁਲਿਸ ਬੱਸਾਂ ਵਿਚ ਭਰ ਕੇ ਵੱਖ ਵੱਖ ਥਾਣਿਆਂ ਵਿੱਚ ਲੈ ਗਈ ਜੋ ਸਰਕਾਰ ਦੀ ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਹਨ।ਗ੍ਰਿਫਤਾਰ ਆਗੂਆਂ ਦੀ ਰਿਹਾਈ ਦੀ ਮੰਗ ਕਰਦੇ ਵਰਕਰਾਂ ਤੇ ਪੁਲਿਸ ਨੇ ਬੁਰੀ ਤਰਾਂ ਲਾਠੀਚਾਰਜ ਕੀਤਾ ਅਤੇ ਅੱਜ ਉਹਨਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ ਜੋ ਕਿ ਇੱਕ ਤਾਨਾਸ਼ਾਹੀ ਫ਼ੈਸਲਾ ਹੈ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ,ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ,ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਕਿਹਾ ਸਰਕਾਰ ਦੇ ਕਮਾਊ ਪੁੱਟ ਵਜੋਂ ਜਾਣੇ ਜਾਂਦੇ ਇਸ ਅਦਾਰੇ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਇੱਕ ਵੀ ਨਵੀਂ ਬੱਸ ਨਹੀਂ ਪਾਈ ਗਈ ਅਤੇ ਨਾ ਹੀ ਕੋਈ ਕੱਚਾ ਮੁਲਾਜ਼ਮ ਪੱਕਾ ਕੀਤਾ।

ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫਤਾਰ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਬਰਖ਼ਾਸਤ ਕੀਤੇ ਆਗੂਆਂ ਦੀਆਂ ਸੇਵਾਵਾਂ ਬਹਾਲ ਕਰਕੇ ਉਹਨਾਂ ਨੂੰ ਪੱਕਾ ਕੀਤਾ ਜਾਵੇ। ਆਗੂਆਂ ਨੇ ਅਦਾਰੇ ਦਾ ਨਿਜੀਕਰਨ ਕਰਨ ਵਾਲੀ ਕਿਲੋਮੀਟਰ ਸਕੀਮ ਵੀ ਵਾਪਸ ਲੈਣ ਦੀ ਮੰਗ ਕੀਤੀ|

 

Media PBN Staff

Media PBN Staff