ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਵਿਹੜੇ ਕਰਵਾਈ ਮਦਰ ਵਰਕਸ਼ਾਪ: ਅਮਨਦੀਪ ਸ਼ਰਮਾ
ਵੱਡੀ ਗਿਣਤੀ ਵਿੱਚ ਮਾਵਾਂ ਨੇ ਵਰਕਸ਼ਾਪ ਵਿੱਚ ਹਿੱਸਾ ਲਿਆ: ਵੀਰਪਾਲ
ਮਾਨਸਾ, 29 ਨਵੰਬਰ 2025 (Media PBN)- ਜਿਲ੍ਹਾ ਸਿੱਖਿਆ ਅਫਸਰ ਮਾਨਸਾ ਮੰਜੂ ਬਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਵਿਹੜੇ ਵਿੱਚ ਮਦਰ ਵਰਕਸ਼ਾਪ ਕਰਵਾਈ ਗਈ।
ਵਰਕਸ਼ਾਪ ਦੀ ਸ਼ੁਰੂਆਤ ਕਰਦਿਆਂ ਅਮਨਦੀਪ ਸ਼ਰਮਾ ਸਕੂਲ ਮੁਖੀ ਨੇ ਦੱਸਿਆ ਕਿ ਮਾਵਾਂ ਦਾ ਬੱਚੇ ਦੀ ਜ਼ਿੰਦਗੀ ਵਿੱਚ ਬਹੁਤ ਵੱਡਾ ਰੋਲ ਹੁੰਦਾ ਹੈ।
ਉਹਨਾਂ ਕਿਹਾ ਕਿ ਬੱਚਿਆਂ ਨੂੰ ਸਵੇਰੇ ਤਿਆਰ ਕਰਕੇ ਸਕੂਲ ਭੇਜਣ ਤੋਂ ਲੈ ਕੇ ਹੋਮਵਰਕ ਕਰਵਾਉਣ ਤੱਕ ਮਾਂ ਦੀ ਹੀ ਵੱਡੀ ਜਿੰਮੇਵਾਰੀ ਹੁੰਦੀ ਹੈ। ਉਨ੍ਹਾਂ ਮਾਵਾਂ ਨੂੰ ਆਪਣੇ ਛੋਟੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।
ਮਦਰ ਵਰਕਸ਼ਾਪ ਦੇ ਇੰਚਾਰਜ ਮੈਡਮ ਵੀਰਪਾਲ ਨੇ ਮਾਵਾਂ ਦੀਆਂ ਵੱਖ-ਵੱਖ ਖੇਡ ਗਤੀਵਿਧੀਆਂ ਅਤੇ ਸਿੱਖਿਆਦਾਇਕ ਗਤੀਵਿਧੀਆਂ ਕਰਵਾਈਆਂ ਗਈਆਂ। ਜਿਨ੍ਹਾਂ ਵਿੱਚ ਰੱਸਾਕਸ਼ੀ, ਰੱਸੀ ਟੱਪਣਾ, ਬੱਚਿਆਂ ਦੀਆਂ ਖੇਡਾਂ, ਗੁਬਾਰੇ ਭਰਨਾ ਆਦਿ ਸ਼ਾਮਿਲ ਸੀ।
ਮਦਰ ਵਰਕਸ਼ਾਪ ਵਿੱਚ ਪਿੰਡ ਦੇ ਪਤਵੰਤਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ਬੋਲਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਰੋਜ ਰਾਣੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਮਾਪਿਆਂ ਨੂੰ ਸਕੂਲ ਨਾਲ ਜੋੜਦੀਆਂ ਹਨ।

