Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ
Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਚੰਡੀਗੜ੍ਹ, 30 ਨਵੰਬਰ 2025 (Media PBN) : ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬੇ ਇਸ ਵੇਲੇ ਠੰਡ ਦੀ ਲਪੇਟ ਵਿੱਚ ਹਨ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਦੇ ਅੰਦਰ ਸੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ, 30 ਨਵੰਬਰ ਅਤੇ ਕੱਲ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਸੱਤ ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਪਾਕਿਸਤਾਨ ਤੋਂ ਇੱਕ ਪੱਛਮੀ ਗੜਬੜ ਸਰਗਰਮ ਹੋ ਗਈ ਹੈ ਅਤੇ ਹੁਣ ਉੱਤਰੀ ਪੰਜਾਬ ਦੇ ਆਲੇ-ਦੁਆਲੇ ਉੱਪਰਲੀਆਂ ਹਵਾਵਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਬਦਲਾਅ ਆ ਸਕਦਾ ਹੈ।
ਅੱਜ ਜਿਨ੍ਹਾਂ ਸੱਤ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਆਉਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ ਅਤੇ ਜਲੰਧਰ ਸ਼ਾਮਲ ਹਨ। ਇਸ ਸਮੇਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਰਾਜ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਅਗਲੇ ਤਿੰਨ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ, ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਵੇਗਾ।
ਇੱਥੇ ਦੱਸਣਾ ਬਣਦਾ ਹੈ ਕਿ ਇਸ ਵੇਲੇ ਭਾਰਤ ਦੇ ਕਈ ਸੂਬੇ ਚੱਕਰਵਾਤੀ ਤੂਫਾਨ ਦੀ ਲਪੇਟ ਵਿੱਚ ਹਨ ਅਤੇ ਕਈ ਥਾਵਾਂ ਤੇ ਭਾਰੀ ਬਾਰਿਸ਼ ਵੀ ਹੋ ਰਹੀ ਹੈ। ਜਿਸ ਦਾ ਅਸਰ ਉੱਤਰੀ ਭਾਰਤ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਭਾਵੇਂ ਕਿ, ਇਸ ਵੇਲੇ ਪੰਜਾਬ ਸਮੇਤ ਉੱਤਰ ਭਾਰਤ ਦੇ ਸੂਬਿਆਂ ਅੰਦਰ ਬਾਰਿਸ਼ ਨਹੀਂ ਪੈ ਰਹੀ ਪਰ ਸੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ।

