ਪੰਜਾਬ ਸਰਕਾਰ ਅਤੇ ਮੁਲਾਜ਼ਮ ਆਗੂਆਂ ਵਿਚਾਲੇ ਅੱਜ ਹੋਵੇਗੀ ਅਹਿਮ ਮੀਟਿੰਗ; ਹੋ ਸਕਦੈ ਵੱਡਾ ਐਲਾਨ!
ਚੰਡੀਗੜ੍ਹ, 30 ਨਵੰਬਰ 2025 (Media PBN)
ਪਿਛਲੇ ਕਈ ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਪੰਜਾਬ ਰੋਡਵੇਜ਼ ਪਨ ਬੱਸ ਪੀਆਰਟੀਸੀ ਯੂਨੀਅਨ ਦੇ ਆਗੂਆਂ ਦੇ ਨਾਲ ਸਰਕਾਰ ਦੇ ਵੱਲੋਂ ਮੀਟਿੰਗ ਕਰਨ ਦਾ ਫੈਸਲਾ ਲਿਆ ਹੈ।
ਜਾਣਕਾਰੀ ਅਨੁਸਾਰ ਅੱਜ ਇਹਨਾਂ ਮੁਲਾਜ਼ਮ ਆਗੂਆਂ ਦੇ ਨਾਲ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਮੀਟਿੰਗ ਕਰਨਗੇ। ਮੀਟਿੰਗ ਦਾ ਸਮਾਂ ਦੁਪਹਿਰ ਕਰੀਬ 12 ਵਜੇ ਦਾ ਰੱਖਿਆ ਗਿਆ ਹੈ।
ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਦੇ ਵਿੱਚ ਮੁਲਾਜ਼ਮ ਆਗੂਆਂ ਦੀਆਂ ਬਹੁਤੀਆਂ ਮੰਗਾਂ ਨੂੰ ਪ੍ਰਵਾਨ ਕਰ ਸਕਦੀ ਹੈ। ਹਾਲਾਂਕਿ ਇਥੇ ਦੱਸਦੇ ਚੱਲੀਏ ਕਿ ਬੀਤੇ ਦਿਨ ਸਰਕਾਰ ਦੇ ਵੱਲੋਂ ਕੀਤੀ ਗਈ ਸਖਤ ਕਾਰਵਾਈ ਦਾ ਚਾਰੇ ਪਾਸੇ ਵਿਰੋਧ ਹੋ ਰਿਹਾ ਹੈ।
ਸਰਕਾਰ ਨੇ ਸਿਰਫ ਇੱਕ ਤਬਕੇ ਨੂੰ ਖੁਸ਼ ਕਰਨ ਵਾਸਤੇ ਕਈ ਮੁਲਾਜ਼ਮਾਂ ਦੀਆਂ ਨੌਕਰੀਆਂ ਖੋਹ ਲਈਆਂ ਅਤੇ ਕਈ ਮੁਲਾਜ਼ਮ ਸਸਪੈਂਡ ਕਰ ਦਿੱਤੇ। ਜਿਸ ਦੇ ਕਾਰਨ ਮੁਲਾਜ਼ਮਾਂ ਆਗੂਆਂ ਵਿੱਚ ਤਾਂ ਭਾਰੀ ਰੋਸ ਹੈ ਹੀ, ਨਾਲ ਹੀ ਹੋਰ ਭਰਾਤਰੀ ਜਥੇਬੰਦੀਆਂ ਦੇ ਵੱਲੋਂ ਵੀ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਯੂਨੀਅਨ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਅਤੇ ਸਰਕਾਰੀ ਟਰਾਂਸਪੋਰਟ ਨੂੰ ਨਿੱਜੀ ਹੱਥਾਂ ਵਿੱਚ ਦੇਣ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
ਇਸ ਤੋਂ ਇਲਾਵਾ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਹਨ ਕਿ ਉਨਾਂ ਨੂੰ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅਤੇ ਮੀਟਿੰਗ ਲਏ ਗਏ ਫੈਸਲੇ ਆ ਅਨੁਸਾਰ, ਰੈਗੂਲਰ ਕੀਤਾ ਜਾਵੇ। ਪਰ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਲਗਾਤਾਰ ਮੁੱਕਰ ਰਹੀ ਹੈ ਅਤੇ ਮੁਲਾਜ਼ਮ ਆਗੂਆਂ ਦੇ ਨਾਲ ਪੱਖਪਾਤ ਦੀ ਨੀਤੀ ਅਪਣਾ ਰਹੀ ਹੈ।

