ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ… ਹੜਤਾਲ ਤੀਜੇ ਦਿਨ ਵੀ ਜਾਰੀ
ਪਨਬਸ ਜਲੰਧਰ-1 ਡਿਪੂ ਦੇ ਪ੍ਰਧਾਨ ਬਿਕਰਮਜੀਤ ਸਿੰਘ ਸਸਪੈਂਡ
ਚੰਡੀਗੜ੍ਹ, 30 ਨਵੰਬਰ 2025 (Media PBN)-
ਪੰਜਾਬ ਭਰ ‘ਚ ਤੀਜੇ ਦਿਨ ਵੀ PRTC ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਕਿਲੋਮੀਟਰ-ਸਕੀਮ ਦੀਆਂ ਬੱਸਾਂ ਦਾ ਟੈਂਡਰ ਰੱਦ ਕਰਨ ਵਿਰੁੱਧ ਪੰਜਾਬ ਵਿੱਚ ਚੱਲ ਰਹੀ ਹੜਤਾਲ ‘ਤੇ ਬੀਤੇ ਦਿਨ ਭਗਵੰਤ ਮਾਨ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ।
ਹੜਤਾਲ ਵਿੱਚ ਸ਼ਾਮਲ ਪਨਬਸ ਜਲੰਧਰ-1 ਡਿਪੂ ਦੇ ਪ੍ਰਧਾਨ ਬਿਕਰਮਜੀਤ ਸਿੰਘ ਨੂੰ ਸਰਕਾਰ ਨੇ ਸਸਪੈਂਡ ਕਰ ਦਿੱਤਾ ਸੀ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਅੱਜ ਪੰਜਾਬ ਰੋਡਵੇਜ਼/ਪੀ. ਆਰ. ਟੀ. ਸੀ. ਦੇ ਕੱਚੇ ਕਾਮਿਆਂ ਦੀ ਅੱਜ ਤੀਜੇ ਦਿਨ ਵੀ ਹੜਤਾਲ ਜਾਰੀ ਰਹੀ। ਜਿਸ ਦੇ ਚੱਲਦਿਆਂ ਅੱਜ ਵੀ ਸੜਕਾਂ ’ਤੇ ਸਰਕਾਰੀ ਬੱਸਾਂ ਨਾਲ ਚੱਲੀਆਂ ਅਤੇ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ।
ਜ਼ਿਕਰਯੋਗ ਹੈ ਕਿ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਅਧੀਨ ਪਾਈਆਂ ਜਾ ਰਹੀਆਂ ਬੱਸਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਧਿਆਨ ਰਹੇ ਕਿ ਕੱਚੇ ਕਾਮਿਆਂ ਦੀ ਪਿਛਲੇ ਤਿੰਨ ਤੋਂ ਹੜਤਾਲ ਚੱਲ ਰਹੇ ਅਤੇ ਬੀਤੇ ਦਿਨੀਂ ਹੜਤਾਲ ਦੇ ਚਲਦਿਆਂ ਕੱਚੇ ਕਾਮਿਆਂ ਅਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਝੜਪ ਵੀ ਹੋਈ ਸੀ।
ਦੱਸ ਦੇਈਏ ਕਿ ਬੀਤੇ ਦਿਨੀਂ PRTC ,ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਕੱਚੇ ਕਾਮਿਆਂ ਵੱਲੋਂ ਸਰਕਾਰੀ ਬੱਸਾਂ ਨੂੰ ਨਹੀਂ ਚਲਾਇਆ ਗਿਆ।
ਇਨ੍ਹਾਂ ਹੀ ਨਹੀਂ ਪ੍ਰਦਰਸ਼ਨ ਦੌਰਾਨ ਕਈ ਜਗ੍ਹਾ ਉੱਪਰ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮ ਪੁਲਿਸ ਦੇ ਨਾਲ ਭਿੜ ਗਏ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਵੀ ਦਰਜ ਕੀਤੇ ਗਏ ਹਨ।

