Big News- ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਫੁੱਟਬਾਲ ਖਿਡਾਰੀ ਦੀ ਮੌਤ
Big News-ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਫੁੱਟਬਾਲ ਖਿਡਾਰੀ ਦੀ ਮੌਤ
ਫਿਲੌਰ, 30 ਨਵੰਬਰ 2025 (Media PBN)-
Big News-ਪੰਜਾਬ ਦੇ ਅੰਦਰ ਭਿਆਨਕ ਸੜਕ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਇਸ ਸੜਕ ਹਾਦਸੇ ਵਿੱਚ ਇੱਕ ਫੁੱਟਬਾਲ ਖਿਡਾਰੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਬੈਂਸ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਖਿਡਾਰੀ ਜਸਪਾਲ ਸਿੰਘ ਬੈਂਸ ਲੰਘੀ ਰਾਤ ਨਵਾਂ ਸ਼ਹਿਰ ਵਿਚ ਚੱਲ ਰਹੇ ਟੂਰਨਾਮੈਂਟ ਦੌਰਾਨ ਰੈਫ਼ਰੀ ਦੀ ਭੂਮਿਕਾ ਨਿਭਾ ਕੇ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਵੱਲ ਜਾ ਰਹੇ ਸਨ।
ਜਦੋਂ ਉਹ ਫਿਲੌਰ ਸੜਕ ’ਤੇ ਗੜ੍ਹੀ ਅਜੀਤ ਸਿੰਘ ਦੇ ਗੇਟ ਨੇੜੇ ਪੈਂਦੇ ਪੈਟਰੋਲ ਪੰਪ ਕੋਲ ਪੁੱਜੇ ਤਾਂ, ਖਿਡਾਰੀ ਬੈਂਸ ਦੇ ਮੋਟਰਸਾਈਕਲ ਦੀ ਇੱਕ ਕਾਰ ਦੇ ਨਾਲ ਟੱਕਰ ਹੋ ਗਈ।
ਇਹ ਟੱਕਰ ਇੰਨੀਂ ਜਿਆਦਾ ਭਿਆਨਕ ਸੀ ਕਿ ਜਸਪਾਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂਕਿ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਦੂਜੇ ਪਾਸੇ ਪੁਲਿਸ ਦੇ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

