ਸੀਪੀਐਫ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਮੁਲਾਜ਼ਮ ਆਗੂ ਸੁਖਜੀਤ ਸਿੰਘ ਵਿਰੁੱਧ FIR ਦਰਜ
ਮੁਲਾਜ਼ਮ ਆਗੂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਨਿਖੇਧੀ – ਪੰਨੂ ਲਾਹੋਰੀਆ
ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਦਿੱਲੀ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ
2 ਦਸੰਬਰ 2025 ਨੂੰ ਦੇਸ਼ ਭਰ ਦੇ ਮੁਲਾਜ਼ਮ ਐਫਆਈਆਰ ਦੀਆਂ ਕਾਪੀਆਂ ਸਾੜਨਗੇ।
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਕਰੇਗੀ ਸਮਰਥਨ
ਚੰਡੀਗੜ੍ਹ, 30 ਨਵੰਬਰ 2025 (Media PBN)
ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ‘ਤੇ ਬੀਤੇ ਦਿਨ ਦਿੱਲੀ ਧਰਨੇ ਕਾਰਨ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਦਿੱਲੀ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ।
ਜਿਸ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਵੱਲੋਂ ਸਖ਼ਤ ਨਿੰਦਾ ਕੀਤੀ ਜਾਂਦੀ ਹੈ ਕਿਉਂਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਵਰਗ ਦਾ ਸੰਵਿਧਾਨਿਕ ਹੱਕ ਹੈ। ਜਿਸ ਕਾਰਨ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ 25 ਨਵੰਬਰ 2025 ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਕੌਮੀ ਪੱਧਰ ‘ਤੇ ਧਰਨਾ ਦਿੱਤਾ ਗਿਆ ਸੀ। ਧਰਨੇ ਦੌਰਾਨ ਮੁਲਾਜ਼ਮਾਂ ਦੀ ਗਿਣਤੀ ਵੱਧ ਹੋਣ ਕਾਰਨ ਦਿੱਲੀ ਪੁਲਿਸ ਵੱਲੋਂ ਸ੍ਰੀ ਸੁਖਜੀਤ ਸਿੰਘ ਸਮੇਤ ਤਿੰਨ ਹੋਰ ਮੁਲਾਜ਼ਮ ਆਗੂਆਂ ‘ਤੇ ਐਫਆਈਆਰ ਦਰਜ ਕਰ ਦਿੱਤੀ।
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ, ਜਨਰਲ ਸਕੱਤਰ ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਹਰਜਿੰਦਰ ਹਾਂਡਾ, ਗੁਰਿੰਦਰ ਸਿੰਘ ਘੁੱਕੇਵਾਲੀ, ਸੋਹਣ ਸਿੰਘ ਮੋਗਾ, ਦਲਜੀਤ ਸਿੰਘ ਲਹੌਰੀਆ, ਅੰਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਮਨੋਜ ਘਈ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਹਰਜਿੰਦਰ ਸਿੰਘ ਚੋਹਾਨ, ਦਿਲਬਾਗ ਸਿੰਘ ਬੌਡੇ, ਜਗਨੰਦਨ ਸਿੰਘ ਫਾਜ਼ਿਲਕਾ, ਰਵੀ ਵਾਹੀ, ਅਵਤਾਰ ਸਿੰਘ ਮਾਨ, ਮਨਜੀਤ ਸਿੰਘ ਕਠਾਣਾ, ਹਰਜੀਤ ਸਿੰਘ ਸਿੱਧੂ, ਹਰਪ੍ਰੀਤ ਸਿੰਘ ਪਰਮਾਰ, ਰਣਜੀਤ ਸਿੰਘ ਮੱਲਾ, ਅਸ਼ਵਨੀ ਫੱਜੂਪੁਰ, ਸੁਰਿੰਦਰ ਕੁਮਾਰ ਮੋਗਾ, ਹੈਰੀ ਬਠਲਾ, ਗੁਰਵਿੰਦਰ ਸਿੰਘ ਬੱਬੂ ਨੇ ਕਿਹਾ ਕਿ 2 ਦਸੰਬਰ 2025 ਨੂੰ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਇਸ ਰਵੱਈਏ ਵਿਰੁੱਧ ਦੇਸ਼ ਭਰ ਵਿੱਚ ਐਫਆਈਆਰ ਦੀਆਂ ਕਾਪੀਆਂ ਸਾੜਦੇ ਹੋਏ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ। ਇਸੇ ਤਹਿਤ ਪੰਜਾਬ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਐਫ ਆਈ ਆਰ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਸੂਬਾਈ ਆਗੂਆਂ ਨਰੇਸ਼ ਪਨਿਆੜ, ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋ, ਸਰਬਜੀਤ ਸਿੰਘ ਖਡੂਰ ਸਾਹਿਬ, ਨੀਰਜ ਅਗਰਵਾਲ, ਜਤਿੰਦਰਪਾਲ ਸਿੰਘ ਰੰਧਾਵਾ, ਮਲਕੀਤ ਸਿੰਘ ਕਾਹਨੂੰਵਾਨ, ਪਰਮਜੀਤ ਸਿੰਘ ਬੁੱਢੀਵਿੰਡ, ਪ੍ਰਭਜੋਤ ਸਿੰਘ ਦੁਲਾਨੰਗਲ, ਅਵਤਾਰ ਸਿੰਘ ਭਲਵਾਨ, ਪਰਮਜੀਤ ਸਿੰਘ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ, ਰਵੀ ਕਾਂਤ ਦਿਗਪਾਲ ਪਠਾਨਕੋਟ, ਮਨਿੰਦਰ ਸਿੰਘ ਤਰਨਤਾਰਨ, ਗੁਰਦੀਪ ਸਿੰਘ, ਰਛਪਾਲ ਸਿੰਘ ਉਦੋਕੇ, ਜਸਵੰਤ ਸਿੰਘ ਸੇਖੜਾ, ਹਰਵਿੰਦਰ ਸਿੰਘ ਹੈਪੀ, ਦਿਲਬਾਗ ਸਿੰਘ ਸੈਣੀ, ਰਿਸ਼ੀ ਕੁਮਾਰ ਜਲੰਧਰ, ਅਸ਼ੋਕ ਕੁਮਾਰ, ਪਰਮਬੀਰ ਸਿੰਘ ਰੋਖੇ, ਲਖਵਿੰਦਰ ਸਿੰਘ ਸੰਗੂਆਣਾ, ਰਵੀ ਕੁਮਾਰ ਫਰੀਦਕੋਟ, ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ, ਹਰਪਿੰਦਰ ਸਿੰਘ ਤਰਨਤਾਰਨ, ਜਸਵਿੰਦਰ ਸਿੰਘ ਬਾਤਿਸ਼, ਮਨਜੀਤ ਸਿੰਘ ਬੌਬੀ, ਸੁਰਜੀਤ ਸਿੰਘ ਕਾਲੜਾ, ਜਨਕਰਾਜ ਮੁਹਾਲੀ, ਸਤਨਾਮ ਸਿੰਘ ਪਾਲੀਆ, ਚਰਨਜੀਤ ਸਿੰਘ ਫਿਰੋਜ਼ਪੁਰ, ਰਾਕੇਸ਼ ਗਰਗ, ਕੁਲਬੀਰ ਸਿੰਘ ਗਿੱਲ, ਬਚਨ ਸਿੰਘ, ਰਵਿੰਦਰ ਕੁਮਾਰ, ਬਲਕਾਰ ਸਿੰਘ, ਰਮਨ ਕੁਮਾਰ ਪਠਾਨਕੋਟ, ਮੇਜਰ ਸਿੰਘ ਮਸੀਤੀ, ਨਵਰੀਤ ਸਿੰਘ ਜੌਲੀ, ਸਤੀਸ਼ ਕੁਮਾਰ ਫਾਜ਼ਿਲਕਾ, ਮਨਜੀਤ ਸਿੰਘ ਪਾਰਸ, ਪੰਕਜ ਅਰੋੜਾ, ਜਸਵਿੰਦਰ ਸਿੰਘ ਤਰਨਤਾਰਨ, ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ, ਸੰਦੀਪ ਚੌਧਰੀ, ਕੀਮਤੀ ਲਾਲ ਮੁਕਤਸਰ, ਗੁਰਬੀਰ ਸਿੰਘ ਦਦੇਹਰ ਸਾਹਿਬ, ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂਆਂ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰਾਂ ਦੇ ਤਾਨਾਸ਼ਾਹੀ ਰਵੱਈਏ ਦਾ ਵਿਰੋਧ ਜਾਰੀ ਰਹੇਗਾ ਤੇ ਪੁਰਾਣੀ ਪੈਨਸ਼ਨ ਬਹਾਲੀ ਤੱਕ ਸੰਘਰਸ਼ ਜਾਰੀ ਰਹਿਣਗੇ।

