ਵੱਡੀ ਖ਼ਬਰ: ਪੰਜਾਬ ਦੇ 15 ਪਿੰਡਾਂ ‘ਚ ਨਹੀਂ ਹੋਣਗੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ

All Latest NewsGeneral NewsNews FlashPunjab NewsTop BreakingTOP STORIES

 

 

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

ਚੰਡੀਗੜ੍ਹ 30 ਨਵੰਬਰ 2025 (Media PBN) :

ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ।

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਨੋਟੀਫਿਕੇਸ਼ਨ ਕਾਰਨ ਪੰਚਾਇਤ ਸੰਮਤੀ, ਮੋਹਾਲੀ ਦੀਆਂ 15 ਗਰਾਮ ਪੰਚਾਇਤਾਂ ਹੁਣ ਸਬੰਧਤ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਅਧਿਕਾਰ ਖੇਤਰ ਵਿੱਚੋਂ ਬਾਹਰ ਕੱਢ ਦਿੱਤੀਆਂ ਹਨ।

ਕਿਉਂਕਿ ਪੰਚਾਇਤ ਸੰਮਤੀ, ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੀਆਂ ਹੱਦਾਂ ਵਿੱਚ ਹੁਣ ਅਹਿਮ ਤਬਦੀਲੀ ਆ ਗਈ ਹੈ ਇਸ ਲਈ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਸ ਬਲਾਕ ਦਾ ਅਤੇ ਜ਼ਿਲ੍ਹਾ ਪ੍ਰੀਸ਼ਦ ਖੇਤਰ ਹੁਣ ਦੁਬਾਰਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਜਾਣਾ ਹੈ।

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਡਿਪਟੀ ਕਮਿਸ਼ਨਰ, ਮੋਹਾਲੀ ਦੀ ਸਿਫਾਰਿਸ਼ ‘ਤੇ ਕਮਿਸ਼ਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਨ੍ਹਾਂ ਜੋਨਾਂ ਦਾ ਜਦੋਂ ਤੱਕ ਪੁਨਰਗਠਨ ਨਹੀਂ ਕੀਤਾ ਜਾਂਦਾ ਉਦੋਂ ਤੱਕ ਪੰਚਾਇਤ ਸੰਮਤੀ, ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੇ ਮੈਂਬਰਾਂ ਦੀ ਚੋਣ ਮੁਲਤਵੀ ਕੀਤੀ ਜਾਂਦੀ ਹੈ।

ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਪੰਚਾਇਤ ਸੰਮਤੀ ਡੇਰਾਬੱਸੀ, ਪੰਚਾਇਤ ਸੰਮਤੀ, ਖਰੜ ਅਤੇ ਪੰਚਾਇਤ ਸੰਮਤੀ, ਮਾਜਰੀ ਦੇ ਮੈਂਬਰਾਂ ਦੀ ਚੋਣ ਜਾਰੀ ਸ਼ਡਿਊਲ ਮੁਤਾਬਿਕ ਹੀ ਹੋਵੇਗੀ।

 

Media PBN Staff

Media PBN Staff