Bus Strike in Punjab: ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਮੁਲਾਜ਼ਮਾਂ ਨੇ ਕਰ’ਤਾ ਵੱਡਾ ਐਲਾਨ, ਹੁਣ ਸਰਕਾਰ ਮੁਸੀਬਤ ‘ਚ ਫਸੀ
Bus Strike in Punjab: ਕਿਲੋਮੀਟਰ ਸਕੀਮ (ਪ੍ਰਾਈਵੇਟ) ਬੱਸਾਂ ਨੂੰ ਲੈ ਕੇ ਚੱਲ ਰਹੇ ਸਾਂਤਮਈ ਸੰਘਰਸ਼ ‘ਚ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ – ਰੇਸ਼ਮ ਸਿੰਘ ਗਿੱਲ
ਸਰਕਾਰ ਵੱਲੋਂ ਕਰਵਾਈ ਗਈ ਹੜਤਾਲ, ਲੀਡਰਸ਼ਿਪ ਨੂੰ ਘਰਾਂ ਵਿੱਚੋਂ ਚੁੱਕਣ ‘ਤੇ ਸ਼ੁਰੂ ਹੋਇਆ ਸੰਘਰਸ਼ – ਜਤਿੰਦਰ ਸਿੰਘ
ਚੰਡੀਗੜ੍ਹ, 1 ਦਸੰਬਰ 2025 (Media PBN) Bus Strike in Punjab- ਅੱਜ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ 25/11 ਵੱਲੋਂ ਕਿਲੋਮੀਟਰ ਸਕੀਮ ਦੇ ਟੈਂਡਰ ਨੂੰ ਲੈ ਕੇ ਕੀਤੀ ਗਈ ਹੜਤਾਲ ਅੱਜ ਚੌਥੇ ਦਿਨ ਵਿੱਚ ਸ਼ਾਮਿਲ ਹੋ ਗਈ ਹੈ, ਜਦੋਂ ਕਿ ਮੁੱਖ ਮੰਤਰੀ ਪੰਜਾਬ ਨੇ 1 ਜੁਲਾਈ 2024 ਨੂੰ ਮੀਟਿੰਗ ਵਿੱਚ 1 ਮਹੀਨੇ ਵਿੱਚ ਮੰਗਾਂ ਦਾ ਹੱਲ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ, ਪ੍ਰੰਤੂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸ਼ਾਂਤੀਮਈ ਚੱਲ ਰਹੇ ਸੰਘਰਸ਼ ਨੂੰ ਖਦੇੜਨ ਦੇ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਬਰੀ ਧੱਕਾਸ਼ਾਹੀ ਕੀਤੀ ਗਈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਆਗੂਆਂ ਅਤੇ ਵਰਕਰਾਂ ਨੂੰ ਘਰਾਂ ਤੋਂ ਹੀ ਗ੍ਰਿਫਤਾਰ ਕੀਤਾ ਗਿਆ ਸੀ। ਮਿਤੀ 30-11-2025 ਨੂੰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਪੁਲਿਸ ਵੱਲੋਂ ਨਜਾਇਜ਼ ਪਰਚੇ ਪਾ ਕੇ ਚੁੱਕੇ ਗਏ ਆਗੂਆਂ ਅਤੇ ਵਰਕਰਾਂ ਨੂੰ ਉਹਨਾਂ ਦੇ ਡੀਪੂ ਵਿੱਚ ਵਾਪਸ ਭੇਜੇ ਜਾਣਗੇ, ਪਰ ਸਰਕਾਰ ਆਪਣੀ ਕਹੀ ਗੱਲ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। ਅੱਜ ਦੁਪਹਿਰ 1 ਵਜੇ ਤੱਕ ਵੀ ਕਿਸੇ ਸਾਥੀ ਨੂੰ ਰਿਹਾਅ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਪੂਰੇ ਪੰਜਾਬ ਵਿੱਚ ਪਨਬਸ ਅਤੇ ਪੀ.ਆਰ.ਟੀ.ਸੀ. ਦੀਆਂ ਸਮੂਹ ਬੱਸਾਂ ਦਾ ਚੱਕਾ ਜਾਮ ਕਰਕੇ ਸਮੂਹ ਡਿਪੂਆਂ ਦੇ ਗੇਟ ‘ਤੇ ਵਰਕਰਾਂ ਵੱਲੋਂ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੇ ਨਾਲ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਾਡੇ ਵਰਕਰਾਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਅਤੇ ਕੱਢੇ ਗਏ ਵਰਕਰ ਬਹਾਲ ਨਾ ਕੀਤੇ ਗਏ ਤਾਂ ਇਹ ਹੜਤਾਲ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗੀ ਅਤੇ ਜਥੇਬੰਦੀ ਨੂੰ ਕੋਈ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਹੋਵੇਗੀ।
ਇਸ ਮੌਕੇ ਸੈਕਟਰੀ ਮੁੱਖਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਹਨਾਂ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਰੱਦ ਨਹੀਂ ਕਰਦੀ ਤਾਂ ਟਰਾਂਸਪੋਰਟ ਮੰਤਰੀ ਜਾਂ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਡੀਪੂ ਕਮੇਟੀ ਗੁਰਪ੍ਰੀਤ ਸਿੰਘ, ਸੌਰਵ ਮੈਣੀ, ਨਿਸ਼ਾਨ ਸਿੰਘ, ਰਮਨਦੀਪ ਸਿੰਘ ਗੌਰਵ, ਹਰਜੀਤ ਸਿੰਘ ਹਾਜ਼ਰ ਸਨ।

