ਵੱਡੀ ਖ਼ਬਰ: ਪੰਜਾਬ ‘ਚ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ
ਵੱਡੀ ਖ਼ਬਰ: ਪੰਜਾਬ ‘ਚ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ, 2 ਦਸੰਬਰ 2025 (Media PBN)
ਪੰਜਾਬ ਦੇ ਅੰਦਰ ਇੱਕ ਹੋਰ ਕਤਲ ਦੀ ਵਾਰਦਾਤ ਵਾਪਰੀ ਹੈ। ਦਰਅਸਲ ਤਰਨ ਤਾਰਨ ਵਿੱਚ ਇੱਕ ਕਰਿਆਨਾ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਰਤਕ ਦੀ ਪਛਾਣ ਦਲਜੀਤ ਸਿੰਘ ਵਜੋਂ ਹੋਈ ਹੈ।
ਘਟਨਾ ਸਮੇਂ ਦਲਜੀਤ ਆਪਣੀ ਦੁਕਾਨ ‘ਤੇ ਬੈਠਾ ਸੀ ਤਾਂ ਇਸੇ ਦੌਰਾਨ ਹੀ ਕੁਝ ਬਦਮਾਸ਼ ਆਏ ਅਤੇ ਉਹਨਾਂ ਨੇ ਅੰਨੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਗੋਲੀਆਂ ਲੱਗਣ ਕਾਰਨ ਜਖਮੀ ਹੋ ਗਿਆ ਅਤੇ ਉਸ ਦੀ ਛਾਤੀ ਵਿੱਚ ਦੋ ਗੋਲੀਆਂ ਲੱਗੀਆਂ। ਜਿਸ ਤੋਂ ਬਾਅਦ ਉਸ ਨੂੰ ਤਰਨ ਤਾਰਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਕਰਨ ਤੋਂ ਬਾਅਦ ਬਦਮਾਸ਼ਾਂ ਨੇ ਦੁਕਾਨ ਦੇ ਗਲੇ ਵਿੱਚੋਂ 400 ਰੁਪਏ ਕੱਢੇ ਅਤੇ ਫਰਾਰ ਹੋ ਗਏ। ਦੂਜੇ ਪਾਸੇ ਸੂਚਨਾ ਮਿਲਣ ‘ਤੇ, ਸਦਰ ਪੁਲਿਸ ਸਟੇਸ਼ਨ ਦੇ ਇੰਚਾਰਜ ਸਬ-ਇੰਸਪੈਕਟਰ ਰਣਜੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਲਈ।
ਥਾਣਾ ਸਦਰ ਪੁਲਿਸ ਦੇ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਤਲਾਂ ਦੇ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦਲਜੀਤ ਸਿੰਘ ਪਿੰਡ ਭੁੱਲਰ ਦੇ ਸਾਬਕਾ ਸਰਪੰਚ ਖਜਾਨ ਸਿੰਘ ਦਾ ਲੜਕਾ ਸੀ।

