Elections News: ਪੰਜਾਬ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜ੍ਹ ਰਹੇ ਉਮੀਦਵਾਰਾਂ ਲਈ ਬਦਲਿਆ ਫ਼ੈਸਲਾ, DCs ਨੂੰ ਨਵੇਂ ਹੁਕਮ ਜਾਰੀ
Elections News: ਪੰਜਾਬ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜ੍ਹ ਰਹੇ ਉਮੀਦਵਾਰਾਂ ਲਈ ਬਦਲਿਆ ਫ਼ੈਸਲਾ, DCs ਨੂੰ ਨਵੇਂ ਹੁਕਮ ਜਾਰੀ
ਚੰਡੀਗੜ੍ਹ, 2 ਦਸੰਬਰ 2025 (Media PBN) – Elections News : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਲਈ ਐਨਓਸੀ ਦੀ ਸ਼ਰਤ ਖ਼ਤਮ ਕਰਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਰਵੀ ਕੀਤੀ ਗਈ ਆਖਿਰ ਕਾਰ ਉਸਦਾ ਨਤੀਜਾ ਹੁਣ ਸਾਹਮਣੇ ਆ ਗਿਆ ਹੈ।
ਦੱਸ ਦਈਏ ਕਿ ਚੋਣ ਕਮਿਸ਼ਨ ਨੇ ਕਿਹਾ ਕਿ ਹੁਣ ਉਮੀਦਵਾਰਾਂ ਲਈ ਐਨਓਸੀ ਤੇ ਚੁੱਲ੍ਹਾ ਨੋਟਿਸ ਦੀ ਲੋੜ ਨਹੀਂ ਹੈ। ਚੋਣ ਕਮਿਸ਼ਨ ਦੇ ਹੁਕਮ ਮਗਰੋਂ ਹੁਣ ਸਾਰੇ ਬੀਡੀਓ ਦਫਤਰਾਂ ’ਚ ਸਾਫ ਤੌਰ ’ਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਲਗਾ ਦਿੱਤੇ ਗਏ ਹਨ।

ਬੀਡੀਓ ’ਚ ਲੱਗੇ ਨੋਟੀਫਿਕੇਸ਼ਨ ਮੁਤਾਬਿਕ ਮੁਤਾਬਿਕ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 2025 ਲੜਨ ਲਈ ਸਾਬਕਾ ਸਰਪੰਚ, ਸਾਬਕਾ ਪੰਚ, ਸਾਬਕਾ ਸੰਮਤੀ ਮੈਂਬਰ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਹੀ ਐਨਓਸੀ ਜਾਰੀ ਕੀਤਾ ਜਾਵੇਗਾ। ਪਹਿਲੀ ਵਾਰ ਚੋਣ ਲੜ ਰਹੇ ਉਮੀਦਵਾਰ ਨੂੰ ਐਨਓਸੀ ਦੀ ਲੋੜ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ (Arshdeep Singh Kler) ਨੇ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਜਾਣਬੁੱਝ ਕੇ ਉਮੀਦਵਾਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਨਹੀਂ ਕਰ ਰਿਹਾ ਸੀ, ਜਿਸ ਨਾਲ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਸੀ।

ਇਸਦੇ ਖਿਲਾਫ਼ ਪਾਰਟੀ ਨੇ ਚੋਣ ਕਮਿਸ਼ਨ ਤੋਂ ਲੈ ਕੇ ਹਾਈਕੋਰਟ (High Court) ਤੱਕ ਲੜਾਈ ਲੜੀ। ਆਖਰਕਾਰ, ਕਮਿਸ਼ਨ ਨੇ ਉਨ੍ਹਾਂ ਦੀ ਮੰਗ ਸਵੀਕਾਰ ਕਰਦੇ ਹੋਏ ਸ਼ਰਤਾਂ ਵਿੱਚ ਢਿੱਲ ਦੇ ਦਿੱਤੀ ਹੈ।
ਵੜਿੰਗ ਨੇ ਲਗਾਏ ਸਨ ਗੰਭੀਰ ਦੋਸ਼
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ (Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਵੀ ਇਸ ਮੁੱਦੇ ‘ਤੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਸੀ।
ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਅਫਸਰਸ਼ਾਹੀ ਸਰਕਾਰ ਦੇ ਇਸ਼ਾਰੇ ‘ਤੇ ਲੋਕਤੰਤਰ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਕਾਂਗਰਸੀ ਉਮੀਦਵਾਰਾਂ ਨੂੰ ਜਾਣਬੁੱਝ ਕੇ NOC ਨਹੀਂ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਨਾਮਜ਼ਦਗੀ ਨਾ ਭਰ ਸਕਣ। ਹੁਣ ਕਮਿਸ਼ਨ ਦੇ ਇਸ ਫੈਸਲੇ ਨਾਲ ਵਿਰੋਧੀ ਪਾਰਟੀਆਂ ਨੇ ਰਾਹਤ ਦਾ ਸਾਹ ਲਿਆ ਹੈ।

