News Flash- ਸਰਕਾਰੀ ਸਕੂਲ ਦੇ ਅਧਿਆਪਕ ਨੇ ਚਲਾਈਆਂ ਗੋਲੀਆਂ, ਪੁਲਿਸ ਵਾਲੇ ਦੀ ਮੌਤ

All Latest NewsNational NewsNews FlashTop BreakingTOP STORIES

 

News Flash- ਅਧਿਆਪਕ ਨੇ ਗੋਲੀਆਂ ਚਲਾ ਕੇ ਪੁਲਿਸ ਵਾਲੇ ਦਾ ਕਤਲ ਕਰ ਦਿੱਤਾ

News Flash, 3 Dec 2025 (Media PBN)

News Flash- ਸਰਕਾਰੀ ਸਕੂਲ ਦੇ ਅਧਿਆਪਕ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਦਰਅਸਲ, ਘਟਨਾ ਯੂਪੀ ਦੇ ਬਾਗਪਤ ਦੀ ਦੱਸੀ ਜਾ ਰਹੀ ਹੈ, ਜਿੱਥੇ ਇੱਕ ਅਧਿਆਪਕ ਨੇ ਗੋਲੀਆਂ ਚਲਾ ਕੇ ਪੁਲਿਸ ਵਾਲੇ ਦਾ ਕਤਲ ਕਰ ਦਿੱਤਾ। ਹਾਲਾਂਕਿ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਦੋਸ਼ੀ ਅਧਿਆਪਕ ਫਰਾਰ ਹੋ ਗਿਆ।

ਪੁਲਿਸ ਸੂਤਰਾਂ ਦੀ ਮੰਨੀਏ ਤਾਂ, ਕਾਂਸਟੇਬਲ ਅਜੈ ਕੁਮਾਰ (32) ਛੁੱਟੀ ਉਤੇ ਘਰ ਆਇਆ ਸੀ। ਐਤਵਾਰ ਰਾਤ ਨੂੰ ਖਾਣੇ ਤੋਂ ਬਾਅਦ ਪਿੰਡ ਦੇ ਬਾਹਰ ਘੁੰਮ ਰਿਹਾ ਸੀ, ਜਦੋਂ ਉਸ ਦੀ ਮੁਲਾਕਾਤ ਸਹਾਰਨਪੁਰ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕ ਵਜੋਂ ਕੰਮ ਕਰਨ ਵਾਲੇ ਸਥਾਨਕ ਵਿਅਕਤੀ ਮੋਹਿਤ ਆਰੀਆ ਨਾਲ ਹੋਈ।

ਦੋਵਾਂ ਵਿਚਕਾਰ ਪਹਿਲਾਂ ਕ੍ਰਿਕਟ ਮੈਚ ਨੂੰ ਲੈ ਕੇ ਅਤੇ ਬਾਅਦ ਵਿਚ ਵਟਸਐਪ ਚੈਟ ਨੂੰ ਲੈ ਕੇ ਝਗੜਾ ਹੋਇਆ। ਜਦੋਂ ਲੜਾਈ ਵਧ ਗਈ ਤਾਂ ਮੁਲਜ਼ਮ ਨੇ ਕਥਿਤ ਪਿਸਤੌਲ ਤੋਂ ਗੋਲੀ ਚਲਾ ਦਿੱਤੀ। ਪਰਿਵਾਰਕ ਮੈਂਬਰ ਅਜੈ ਕੁਮਾਰ ਨੂੰ ਫੌਰੀ ਸੋਨੀਪਤ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵਧੀਕ ਪੁਲਿਸ ਸੁਪਰਡੈਂਟ ਐਨਪੀ ਸਿੰਘ ਨੇ ਕਿਹਾ ਕਿ ਪੁਲਿਸ ਕਾਂਸਟੇਬਲ ਸਹਾਰਨਪੁਰ ਪੁਲਿਸ ਵਿਭਾਗ ਵਿੱਚ ਤਾਇਨਾਤ ਸੀ ਅਤੇ ਛੁੱਟੀ ਉਤੇ ਪਿੰਡ ਆਇਆ ਸੀ। ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੇ ਸੰਭਾਵਿਤ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਇਹ ਅਧਿਆਪਕ ਵੱਲੋਂ ਗੋਲੀ ਚਲਾਏ ਜਾਣ ਦਾ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। news18

 

Media PBN Staff

Media PBN Staff