Punjab News: 12ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

All Latest NewsNews FlashPunjab NewsTop BreakingTOP STORIES

 

Punjab News: ਲੜਕੀ 12ਵੀਂ ਵਿਚ ਪੜ੍ਹਦੀ ਸੀ ਅਤੇ ਅੱਜ ਸਕੂਲ ਤੋਂ ਵਾਪਸ ਘਰ ਆਈ…

ਬਲਵਿੰਦਰ ਸਿੰਘ ਧਾਲੀਵਾਲ

Punjab News: ਕਪੂਰਥਲਾ, 3 ਦਸੰਬਰ 2025 (Media PBN) – ਕਪੂਰਥਲਾ ਦੇ ਮੁਹੱਲਾ ਲਾਹੋਰੀ ਗੇਟ ਵਿਖੇ ਇਕ 18 ਸਾਲਾ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀ ਲੜਕੀ 12ਵੀਂ ਵਿਚ ਪੜ੍ਹਦੀ ਸੀ ਅਤੇ ਅੱਜ ਸਕੂਲ ਤੋਂ ਵਾਪਸ ਘਰ ਆਈ। ਉਨ੍ਹਾਂ ਦੱਸਿਆ ਕਿ ਅਸੀਂ ਘਰ ਵਿਚ ਮੌਜੂਦ ਨਹੀਂ ਸੀ, ਜਦੋਂ ਥੋੜ੍ਹੀ ਦੇਰ ਬਾਅਦ ਘਰ ਆ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਪੱਖੇ ਨਾਲ ਲਟਕ ਰਹੀ ਸੀ।

ਰਾਜ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਲੜਕੀ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੈ ਕੇ ਗਏ, ਜਿੱਥੇ ਡਿਊਟੀ ਡਾ. ਸਾਹਿਲ ਗਰਗ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਉਨ੍ਹਾਂ ਕਥਿਤ ਤੌਰ ‘ਤੇ ਦੋਸ਼ ਲਗਾਇਆ ਕਿ ਇਕ ਲੜਕਾ ਉਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਗਲਤ ਵੀਡਿਓ ਉਸ ਦੇ ਮੋਬਾਈਲ ਫੋਨ ‘ਤੇ ਭੇਜਦਾ ਸੀ, ਜਿਸ ਕਾਰਨ ਉਸ ਦੀ ਲੜਕੀ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਹੀ ਸੀ, ਜਿਸ ਦੇ ਚੱਲਦਿਆਂ ਅੱਜ ਉਸ ਨੇ ਆਤਮ ਹੱਤਿਆ ਕਰ ਲਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਮੌਕੇ ‘ਤੇ ਪਹੁੰਚੇ ਤੇ ਪਰਿਵਾਰਕ ਮੈਂਬਰਾਂ ਪਾਸੋਂ ਜਾਣਕਾਰੀ ਹਾਸਲ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

 

Media PBN Staff

Media PBN Staff