ਵੱਡੀ ਖ਼ਬਰ: ਪੰਜਾਬ ‘ਚ ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ, 4 ਦਸੰਬਰ 2025 (Media PBN) ਪੰਜਾਬ ਦੇ ਅੰਮ੍ਰਿਤਸਰ ਵਿੱਚ ਇਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ, ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਮਾਂਗਾ ਸਰਾਏ ਵਿੱਚ ਬੀਤੇ ਦਿਨ ਇੱਕ ਨੰਬਰਦਾਰ ਦਾ ਗੋਲੀਆਂ ਮਾਰ ਕੇ ਅਣਪਛਾਤਿਆਂ ਦੇ ਵਲੋਂ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਘਟਨਾ ਜਸਪਾਲ ਸਿੰਘ ਦੇ ਖੇਤਾਂ ਵਿੱਚ ਵਾਪਰੀ।
ਪੀਟੀਸੀ ਦੀ ਰਿਪੋਰਟ ਅਨੁਸਾਰ, ਜਸਪਾਲ ਸਿੰਘ ਆਪਣੇ ਖੇਤਾਂ ਵਿੱਚ ਖੇਤੀਬਾੜੀ ਦੇ ਕੰਮ ਦੀ ਨਿਗਰਾਨੀ ਕਰ ਰਿਹਾ ਸੀ ਕਿ ਅਣਪਛਾਤੇ ਵਿਅਕਤੀ ਅਚਾਨਕ ਆ ਗਏ ਅਤੇ ਗੋਲੀਆਂ ਚਲਾ ਦਿੱਤੀਆਂ।
ਘਟਨਾ ਦੀ ਸੂਚਨਾ ਮਿਲਦੇ ਹੀ, ਕਥੂਨੰਗਲ ਪੁਲਿਸ ਸਟੇਸ਼ਨ ਦੀ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ, ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮਾਮਲਾ ਪੁਰਾਣੀ ਰੰਜਿਸ਼ ਅਤੇ ਜ਼ਮੀਨੀ ਵਿਵਾਦ ਦਾ ਹੈ, ਹਾਲਾਂਕਿ ਪੁਲਿਸ ਹੋਰ ਸਾਰੇ ਪਹਿਲੂਆਂ ਦੀ ਵੀ ਜਾਂਚ ਕਰ ਰਹੀ ਹੈ।

