ਵੱਡੀ ਖ਼ਬਰ: ਪੰਜਾਬ ‘ਚ ਅਕਾਲੀਆਂ ਅਤੇ AAP ਵਰਕਰਾਂ ਵਿਚਾਲੇ ਕਈ ਥਾਵਾਂ ‘ਤੇ ਝੜਪ!

All Latest NewsNews FlashPunjab NewsTop BreakingTOP STORIES

 

Punjab News, 4 ਦਸੰਬਰ 2025 (Media PBN)

ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਆਖ਼ਰੀ ਦਿਨ ਹੈ। ਅੱਜ ਕਈ ਥਾਵਾਂ ਤੋਂ ਝੜਪ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਘਟਨਾਵਾਂ ਦੀਆਂ ਤਸਵੀਰਾਂ ਹਲਕਾ ਘਨੌਰ ਅਤੇ ਗੁਰਦਾਸਪੁਰ ਦੇ ਨਾਲ ਨਾਲ ਅਟਾਰੀ ਹਲਕਾ ਤੋਂ ਸਾਹਮਣੇ ਆ ਰਹੀਆਂ ਹਨ।

ਜਿੱਥੇ ਅਟਾਰੀ ਦੇ ਬਲਾਕ ਝੀਟਾ ਕਲਾਂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ‘ਤੇ ਅਕਾਲੀ ਉਮੀਦਵਾਰ ਦੀ ਦਸਤਾਰ ਉਤਾਰਨ ਅਤੇ ਫ਼ਾਈਲ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ।

ਉੱਥੇ ਹੀ ਦੂਜੇ ਪਾਸੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਵੀ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਹਮੋ-ਸਾਹਮਣੇ ਹੋ ਗਏ।

ਕਈ ਵਰਕਰਾਂ ਦੀਆਂ ਪੱਗਾਂ ਲਹਿ ਗਈਆਂ ਅਤੇ ਉੱਥੇ ਪਹੁੰਚੇ ਐਮਪੀ ਸੁਖਜਿੰਦਰ ਰੰਧਾਵਾ ਦੇ ਬੇਟੇ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਬੰਦਿਆਂ ‘ਤੇ ਗੁੰਡਾਗਰਦੀ ਦੇ ਦੋਸ਼ ਲਗਾਏ।

ਇਸ ਦੇ ਨਾਲ ਹੀ ਹਲਕਾ ਘਨੌਰ ਤੋਂ ਵੀ ਇਸੇ ਤਰ੍ਹਾਂ ਦਾ ਹੀ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਾਂਗਰਸੀ ਉਮੀਦਵਾਰ ਦੀ ਇੱਕ ਆਪ ਵਰਕਰ ਫਾਈਲ ਹੀ ਖੋਹ ਕੇ ਲੈ ਗਿਆ।

ਦੱਸ ਦਈਏ ਕਿ ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੇ ਕਈ ਹਲਕਿਆਂ ਵਿੱਚ ਝੜਪਾਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

ਇੱਕ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੁਆਰਾ ਸ਼ੇਅਰ ਕੀਤੀ ਗਈ ਆਡੀਓ ਨੇ ਪੂਰੀ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ, ਉੱਥੇ ਹੀ ਦੂਜੇ ਪਾਸੇ ਸਰਕਾਰ ਅਤੇ ਪੁਲਿਸ ਨੇ ਸੁਖਬੀਰ ਦੁਆਰਾ ਲਾਏ ਗਏ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ ਹੈ।

 

Media PBN Staff

Media PBN Staff