ਅਹਿਮ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆ ਫਾਰਮਾਂ ਲਈ ਸ਼ਡਿਊਲ ਜਾਰੀ
ਅਹਿਮ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆ ਫਾਰਮਾਂ ਲਈ ਸ਼ਡਿਊਲ ਜਾਰੀ
ਚੰਡੀਗੜ੍ਹ, 4 ਦਸੰਬਰ 2025 (Media PBN)
ਦਸਵੀਂ ਅਤੇ ਬਾਰਵੀਂ ਸ੍ਰੇਣੀ ਰੈਗੂਲਰ ਮਾਰਚ-2026 ਦੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਬੋਰਡ ਦਫਤਰ ਵੱਲੋਂ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਮਿਤੀ 30.11.2025 ਤੱਕ ਸ਼ਡਿਊਲ ਵਿੱਚ ਵਾਧਾ ਕੀਤਾ ਗਿਆ ਸੀ, ਪਰੰਤੂ ਕੁਝ ਸਕੂਲਾਂ ਵੱਲੋਂ ਪ੍ਰੀਖਿਆ ਫੀਸ ਅਤੇ ਫਾਰਮ ਭਰਨ ਦਾ ਕੰਮ ਹਾਲੇ ਤੱਕ ਵੀ ਮੁਕੰਮਲ ਨਹੀਂ ਕੀਤਾ ਗਿਆ ਹੈ।
ਇਹਨਾਂ ਸਕੂਲਾਂ ਵੱਲੋਂ ਕੀਤੀ ਗਈ ਅਣਗਹਿਲੀ ਦਾ ਬੋਰਡ ਦੇ ਉੱਚ ਅਧਿਕਾਰੀਆਂ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ ਅਤੇ ਪ੍ਰੀਖਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਮਾਰਚ-2026 ਦੀਆਂ ਪ੍ਰੀਖਿਆਵਾਂ ਦੇ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਦਾ ਆਖਰੀ ਮੌਕਾ ਦਿੰਦੇ ਹੋਏ ਮਿਤੀ 10.12.2025 ਤੱਕ ਸ਼ਡਿਊਲ ਵਿੱਚ ਵਾਧਾ ਕੀਤਾ ਗਿਆ ਹੈ, ਜੋ ਸਬੰਧਤ ਸਕੂਲਾਂ ਦੀ ਲਾਗ-ਇਨ ਆਈ.ਡੀ ‘ਤੇ ਉਪਲੱਬਧ ਹੈ। ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਕੀਤੇ ਸ਼ਡਿਊਲ ਅਨੁਸਾਰ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਇਸ ਸਬੰਧੀ ਸਮੁੱਚੀ ਜ਼ਿੰਮੇਵਾਰੀ ਸਕੂਲ ਮੁੱਖੀ ਦੀ ਹੋਵੇਗੀ।

