Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ Cold Wave ਦਾ ਅਲਰਟ ਜਾਰੀ
Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ Cold Wave ਦਾ ਅਲਰਟ ਜਾਰੀ
ਚੰਡੀਗੜ੍ਹ, 5 ਦਸੰਬਰ, 2025 (Media PBN):
ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਕੋਹਰੇ ਦੀ ਮਾਰ ਨੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ, ਜਿਸਦੇ ਚੱਲਦਿਆਂ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ‘ਸੀਤ ਲਹਿਰ’ ਯਾਨੀ ਕੋਲਡ ਵੇਵ ਦਾ ‘ਯੈਲੋ ਅਲਰਟ’ (Yellow Alert) ਜਾਰੀ ਕੀਤਾ ਹੈ।
ਦੱਸ ਦੇਈਏ ਕਿ ਅੱਜ ਫਿਰੋਜ਼ਪੁਰ (Ferozepur), ਫਰੀਦਕੋਟ, ਮੁਕਤਸਰ (Muktsar), ਫਾਜ਼ਿਲਕਾ (Fazilka), ਬਠਿੰਡਾ (Bathinda), ਮੋਗਾ (Moga) ਅਤੇ ਜਲੰਧਰ (Jalandhar) ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਨਾਲ ਫਰੀਦਕੋਟ (Faridkot) 3.2 ਡਿਗਰੀ ਸੈਲਸੀਅਸ ‘ਤੇ ਪਹੁੰਚ ਗਿਆ ਹੈ, ਜੋ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ। ਇਸ ਹੱਡ ਚੀਰਵੀਂ ਸਰਦੀ ਅਤੇ ਡਿੱਗਦੇ ਪਾਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਸਿਹਤ ਵਿਭਾਗ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਅਤੇ ਠੰਢ ਤੋਂ ਬਚਣ ਲਈ ਕੁਝ ਵਿਸ਼ੇਸ਼ ਉਪਾਅ ਅਪਣਾਉਣ ਦੀ ਸਲਾਹ ਦਿੱਤੀ ਹੈ।
ਅਗਲੇ 3 ਦਿਨ ਨਹੀਂ ਮਿਲੇਗੀ ਰਾਹਤ
ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 7 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, ਕੋਹਰਾ ਅਤੇ ਧੁੰਦ ਪਰੇਸ਼ਾਨ ਕਰਦੇ ਰਹਿਣਗੇ। ਅਗਲੇ 3 ਦਿਨਾਂ ਤੱਕ ਰਾਤ ਦੇ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਅਤੇ ਠੰਢ ਬਰਕਰਾਰ ਰਹੇਗੀ।

