Punjab Winter Vacations: ਪੰਜਾਬ ਦੇ ਸਕੂਲਾਂ ‘ਚ ਸਰਦੀ ਦੀਆਂ ਛੁੱਟੀਆਂ ਦਾ ਸਮੇਂ ਤੋਂ ਪਹਿਲਾਂ ਹੋ ਸਕਦੈ ਐਲਾਨ
ਪੰਜਾਬ ਦੇ ਸਕੂਲਾਂ ਚ ਸਰਦੀ ਦੀਆਂ ਛੁੱਟੀਆਂ ਦਾ ਸਮੇਂ ਤੋਂ ਪਹਿਲਾਂ ਹੋ ਸਕਦੈ ਐਲਾਨ
ਚੰਡੀਗੜ੍ਹ, 5 ਦਸੰਬਰ 2025 (Media PBN)-
ਪੰਜਾਬ ਦੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਸਮੇਂ ਤੋਂ ਪਹਿਲਾਂ ਐਲਾਨ ਹੋ ਸਕਦਾ ਹੈ। ਦਰਅਸਲ, ਪੰਜਾਬ ਵਿੱਚ ਇਸ ਵੇਲੇ ਤਾਪਮਾਨ ਵਿੱਚ ਕਾਫ਼ੀ ਜਿਆਦਾ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਸੂਬੇ ਵਿੱਚ ਧੁੰਦ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਮੰਤਰੀ ਪੰਜਾਬ ਛੇਤੀ ਹੀ ਸੂਬੇ ਅੰਦਰ ਸਰਦੀ ਦੀਆਂ ਛੁੱਟੀਆਂ ਬਾਰੇ ਫ਼ੈਸਲਾ ਲੈ ਸਕਦੇ ਹਨ।
ਨਿਊਜ਼18 ਦੀ ਰਿਪੋਰਟ ਅਨੁਸਾਰ, ਦਸੰਬਰ ਦੀ ਸ਼ੁਰੂਆਤ ਦੇ ਨਾਲ ਹੀ ਸੂਬੇ ਵਿੱਚ ਠੰਢ ਤੇਜ਼ ਹੋ ਗਈ ਹੈ। ਲਗਾਤਾਰ ਡਿੱਗ ਰਹੇ ਤਾਪਮਾਨ ਨੂੰ ਦੇਖਦੇ ਹੋਏ ਪੰਜਾਬ ਦੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ।
ਆਮ ਤੌਰ ਉਤੇ ਸਰਕਾਰ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦੀ ਹੈ। ਇਸ ਸਾਲ ਤੇਜ਼ੀ ਨਾਲ ਵਧ ਰਹੀ ਠੰਢ ਨੂੰ ਦੇਖਦੇ ਹੋਏ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਵੀ ਛੁੱਟੀਆਂ ਇਸ ਸਮੇਂ ਦੌਰਾਨ ਹੋਣਗੀਆਂ। ਹਾਲਾਂਕਿ, ਸਿੱਖਿਆ ਵਿਭਾਗ ਵੱਲੋਂ ਜਲਦੀ ਹੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਜਾ ਸਕਦਾ ਹੈ।
ਪੰਜਾਬ ‘ਚ ਸਰਦੀ ਦਾ ਕਹਿਰ
ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਸੂਬੇ ਲਈ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਪੰਜਾਬ ਭਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਭਾਰਤੀ ਮੌਸਮ ਵਿਭਾਗ ਅਨੁਸਾਰ ਸਰਦੀਆਂ ਦੌਰਾਨ ਕੇਂਦਰੀ ਭਾਰਤ ਅਤੇ ਇਸ ਦੇ ਨਾਲ ਲੱਗਦੇ ਉੱਤਰ-ਪੱਛਮੀ ਤੇ ਪ੍ਰਾਇਦੀਪੀ ਖੇਤਰਾਂ ਵਿੱਚ ਤਾਪਮਾਨ ਆਮ ਜਾਂ ਇਸ ਤੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ।

