ਵੱਡੀ ਖ਼ਬਰ: AAP ਪੰਜਾਬ ਨੇ ਸੀਨੀਅਰ ਆਗੂ ਨੂੰ ਪਾਰਟੀ ‘ਚੋਂ ਕੱਢਿਆ
Punjab News, 5 ਦਸੰਬਰ 2025 (Media PBN) –
ਆਮ ਆਦਮੀ ਪਾਰਟੀ ਪੰਜਾਬ (AAP Punjab) ਨੇ ਵਾਰਡ ਨੰਬਰ 42 ਦੇ ਕੌਂਸਲਰ ਕ੍ਰਿਸ਼ਨ ਚੰਦ ਬੁੱਧੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ, ਜਿਨ੍ਹਾਂ ਨੇ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵਿਰੁੱਧ ਬਗਾਵਤ ਕੀਤੀ ਸੀ।
ਆਮ ਆਦਮੀ ਪਾਰਟੀ ਨੇ ਕ੍ਰਿਸ਼ਨ ਚੰਦ ਬੁੱਧੂ ਨੂੰ ਤੁਰੰਤ ਪ੍ਰਭਾਵ ਨਾਲ ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਮੁਅੱਤਲ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਇੱਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਪਾਰਟੀ ਨੂੰ ਪਤਾ ਲੱਗਾ ਹੈ ਕਿ ਉਹ (ਕ੍ਰਿਸ਼ਨ ਚੰਦ ਬੁੱਧੂ) ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ।
ਇਸ ਲਈ, ਆਮ ਆਦਮੀ ਪਾਰਟੀ ਉਨ੍ਹਾਂ (ਕ੍ਰਿਸ਼ਨ ਚੰਦ ਬੁੱਧੂ) ਨੂੰ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਆਮ ਆਦਮੀ ਪਾਰਟੀ ਵਿੱਚ ਸਾਰੇ ਅਹੁਦਿਆਂ, ਕੰਮ ਅਤੇ ਜ਼ਿੰਮੇਵਾਰੀਆਂ ਤੋਂ ਮੁਅੱਤਲ ਕਰਦੀ ਹੈ।
ਕੌਂਸਲਰ ਕ੍ਰਿਸ਼ਨ ਚੰਦ ਬੁੱਧੂ ਨੂੰ ਕੁਝ ਦਿਨ ਪਹਿਲਾਂ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵਿਰੁੱਧ ਬੋਲਦੇ ਦੇਖਿਆ ਗਿਆ ਸੀ। ਉਹ ਲਗਾਤਾਰ ਪਾਰਟੀ ਵਿਰੋਧੀ ਬਿਆਨ ਦੇ ਰਹੇ ਸਨ।
ਜਿਸ ਤੋਂ ਬਾਅਦ ਪਾਰਟੀ ਨੇ ਕ੍ਰਿਸ਼ਨ ਚੰਦ ਬੁੱਧੂ ਨੂੰ ਪਾਰਟੀ ਵਿੱਚ ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਮੁਅੱਤਲ ਕਰ ਦਿੱਤਾ ਹੈ।


