Woman Death: ਪੰਜਾਬ ‘ਚ ਵਿਆਹੁਤਾ ਔਰਤ ਦੀ ਸ਼ੱਕੀ ਹਲਾਤਾਂ ਚ ਮੌਤ

All Latest NewsNews FlashPunjab News

 

Woman Death: ਪੰਜਾਬ ‘ਚ ਵਿਆਹੁਤਾ ਔਰਤ ਦੀ ਸ਼ੱਕੀ ਹਲਾਤਾਂ ਚ ਮੌਤ

ਗੁਰਦਾਸਪੁਰ, 5 Dec 2025 (Media PBN)

ਪੰਜਾਬ ਦੇ ਗੁਰਦਾਸਪੁਰ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਦੀ ਪਛਾਣ ਗੁਰਲੀਨ ਕੌਰ ਵਜੋਂ ਹੋਈ ਹੈ, ਜੋ ਪਿੰਡ ਰਾਮਪੁਰ ਦੀ ਰਹਿਣ ਵਾਲੀ ਸੀ।

ਦੱਸਿਆ ਜਾ ਰਿਹਾ ਹੈ ਕਿ ਕੁੱਝ ਸਮਾਂ ਪਹਿਲਾਂ ਹੀ ਲੜਕੀ ਦਾ ਵਿਆਹ ਹੋਇਆ ਸੀ ਅਤੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਗੁਰਲੀਨ ਕੌਰ ਦਾ ਕਤਲ ਕਰਨ ਦਾ ਦੋਸ਼ ਉਸਦੇ ਸਹੁਰਾ ਪਰਿਵਾਰ ਉੱਪਰ ਲਗਾਇਆ ਹੈ।

ਪਰਿਵਾਰ ਵਾਲਿਆਂ ਵਲੋਂ ਲਾਏ ਗਏ ਦੋਸ਼ਾਂ ਮੁਤਾਬਿਕ ਪੁਲਿਸ ਦੇ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਲੜਕੀ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਉਸਦਾ ਪਤੀ, ਦਿਓਰ ਅਤੇ ਦਰਾਣੀ ਕੁੱਟਦੇ ਮਾਰਦੇ ਸਨ, ਜਿਸ ਕਾਰਨ ਇਹ ਘਟਨਾ ਵਾਪਰੀ ਹੈ।

 

Media PBN Staff

Media PBN Staff